DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Khanna Police ਦੀ ਵੱਡੀ ਕਾਰਵਾਈ: ਬੁਲੇਟ ਦੇ ਗੈਰ-ਕਾਨੂੰਨੀ ਸਾਈਲੈਂਸਰਾਂ ’ਤੇ ਬੁਲਡੋਜ਼ਰ ਚਲਾਇਆ

ਗੈਰ-ਕਾਨੂੰਨੀ ਸਾਈਲੈਂਸਰ ਲਗਾਉਣ ਵਾਲੇ ਗੈਰਾਜਾਂ ਤੇ ਮਕੈਨਿਕਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ: SSP

  • fb
  • twitter
  • whatsapp
  • whatsapp
featured-img featured-img
ਖੰਨਾ ’ਚ ਗੈਰ ਕਾਨੂੰਨੀ ਸਾਈਲੈਂਸਰਾਂ ’ਤੇ ਚੱਲਦਾ ਬੁਲਡੋਜ਼ਰ।-ਫੋਟੋ : ਓਬਰਾਏ
Advertisement
ਪੁਲੀਸ ਜ਼ਿਲ੍ਹਾ ਖੰਨਾ ਵਿੱਚ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ, ਆਵਾਜ਼ ਪ੍ਰਦੂਸ਼ਣ ’ਤੇ ਰੋਕ ਲਾਉਣ ਅਤੇ ਆਮ ਲੋਕਾਂ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਐੱਸ ਐੱਸ ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਗੈਰ-ਕਾਨੂੰਨੀ ਸਾਈਲੈਂਸਰ ਲਗਾ ਕੇ ਬੁਲੇਟ ਮੋਟਰਸਾਈਕਲਾਂ ਨਾਲ ਪਟਾਕੇ ਮਾਰਨ ਵਾਲਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ।

ਇਸ ਤਹਿਤ ਪੂਰੇ ਜ਼ਿਲ੍ਹੇ ਵਿੱਚ ਸੈਂਕੜੇ ਚਲਾਨ ਕੀਤੇ ਗਏ, ਉੱਥੇ ਹੀ ਕਰੀਬ 150 ਗੈਰ-ਕਾਨੂੰਨੀ ਸਾਈਲੈਂਸਰ ਜ਼ਬਤ ਕਰਕੇ ਖੰਨਾ ਦੇ ਅਮਲੋਹ ਚੌਂਕ ਵਿਖੇ ਲੋਕਾਂ ਦੇ ਸਾਹਮਣੇ ਉਨ੍ਹਾਂ ’ਤੇ ਬੁਲਡੋਜ਼ਰ ਚਲਾ ਕੇ ਨਸ਼ਟ ਕੀਤਾ ਗਿਆ। ਇਹ ਕਾਰਵਾਈ ਸਿਰਫ਼ ਗੈਰ-ਕਾਨੂੰਨੀ ਸਾਈਲੈਂਸਰ ਨਸ਼ਟ ਕਰਨ ਤੱਕ ਸੀਮਤ ਨਹੀਂ ਰਹੀ ਸਗੋਂ ਇਸ ਰਾਹੀਂ ਪੁਲੀਸ ਨੇ ਪੂਰੇ ਸਮਾਜ ਨੂੰ ਇੱਕ ਸਪਸ਼ਟ ਸੰਦੇਸ਼ ਦਿੱਤਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Advertisement

ਡਾ. ਆਹਲੂਵਾਲੀਆ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਪੁਲੀਸ ਨੂੰ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਬੁਲੇਟ ਮੋਟਰਸਾਈਕਲਾਂ ’ਤੇ ਗੈਰ-ਕਾਨੂੰਨੀ ਸਾਈਲੈਂਸਰ ਲਗਾ ਕੇ ਉੱਚੀ ਆਵਾਜ਼ ਨਾਲ ਪਟਾਕੇ ਮਾਰੇ ਜਾਂਦੇ ਹਨ, ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਬਾਜ਼ਾਰਾਂ ਵਿੱਚ ਖ਼ਰੀਦਦਾਰੀ ਕਰਨ ਵਾਲੀਆਂ ਔਰਤਾਂ, ਬਜ਼ੁਰਗਾਂ, ਦਿਲ ਦੇ ਮਰੀਜ਼ਾਂ ਅਤੇ ਛੋਟੇ ਬੱਚਿਆਂ ਨੇੜੇ ਇਹ ਹਰਕਤਾਂ ਡਰ ਤੇ ਪਰੇਸ਼ਾਨੀ ਦਾ ਕਾਰਨ ਬਣ ਰਹੀਆਂ ਹਨ।

Advertisement

ਲੋਕਾਂ ਦੀ ਸੁਰੱਖਿਆ ਤੇ ਸ਼ਾਂਤੀ ਨੂੰ ਧਿਆਨ ਵਿੱਚ ਰੱਖਦਿਆਂ ਟਰੈਫ਼ਿਕ ਪੁਲੀਸ ਨੂੰ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਦਾ ਸਿਰਫ਼ ਪਹਿਲਾ ਪੜਾਅ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵਰਕਸ਼ਾਪਾਂ, ਗੈਰਾਜਾਂ ਤੇ ਮਕੈਨਿਕਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜੋ ਗੈਰ-ਕਾਨੂੰਨੀ ਸਾਈਲੈਂਸਰ ਲਾਉਂਦੇ ਹਨ। ਇਸ ਮੌਕੇ ਡੀ ਐੱਸ ਪੀ ਕਰਮਵੀਰ ਸਿੰਘ ਤੂਰ, ਕੁਲਜੀਤ ਸਿੰਘ ਅਤੇ ਹੋਰ ਪੁਲੀਸ ਅਧਿਕਾਰੀ ਹਾਜ਼ਰ ਸਨ।

Advertisement
×