ਆਤਿਸ਼ ਗੁਪਤਾ
ਚੰਡੀਗੜ੍ਹ, 31 ਅਗਸਤ
ਹਰਿਆਣ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪੰਜਾਬ ਸਰਕਾਰ ’ਤੇ ਹਰਿਆਣਾ ਵਿਚ ਅਸ਼ਾਂਤੀ ਫੈਲਾਉਣ ਵਿਚ ਲੱਗੀ ਹੋਈ ਹੈ। ਇਸੇ ਕਰਕੇ ਪੰਜਾਬ ਦੇ ਕਿਸਾਨ ਹਰਿਆਣਾ ਦੀ ਜ਼ਮੀਨ ਉੱਤੇ ਅਮਨ-ਕਾਨੂੰਨ ਨੂੰ ਭੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ 10 ਫਸਲਾਂ ਝੋਨਾ, ਕਣਕ, ਸਰ੍ਹੋਂ, ਬਾਜਰਾ, ਛੋਲੇ, ਮੂੰਗੀ, ਮੱਕੀ, ਮੂੰਗਫਲੀ ਅਤੇ ਸੂਰਜਮੁੱਖੀ ਦੀ ਖਰੀਦ ਐੱਮਐੱਸਪੀ ਉੱਤੇ ਕਰ ਰਿਹਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਨ੍ਹਾਂ ਦੇ ਰਾਜ ਵਿੱਚ ਕਿੰਨੀਆਂ ਫਸਲਾਂ ਐੱਮਐੱਸਪੀ ਉੱਤੇ ਖਰੀਦੀਆਂ ਜਾ ਰਹੀਆਂ ਹਨ। ਸ੍ਰੀ ਖੱਟਰ ਨੇ ਟਵੀਟ ਕਰਦਿਆਂ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਲਈ ਹੋਰ ਵੀ ਬਹੁਤ ਲਾਹੇਵੰਦ ਫੈਸਲੇ ਲਏ ਜਾ ਰਹੇ ਹਨ, ਜਦਕਿ ਪੰਜਾਬ ਸਰਕਾਰ ਕਿਸਾਨਾਂ ਲਈ ਕੁੱਝ ਨਹੀਂ ਕਰ ਰਹੀ। ਇਸ ਤੋਂ ਪਤਾ ਲੱਗਦਾ ਹੈ ਕਿ ਕਿਸਾਨ ਪੱਖੀ ਕੌਣ ਹੈ ਅਤੇ ਕਿਸਾਨ ਵਿਰੋਧੀ ਕੌਣ ਹੈ।