ਖੇਤਰੀ ਪ੍ਰਤੀਨਿਧ
ਪਟਿਆਲਾ, 11 ਜੁਲਾਈ
ਪਿੰਡ ਖਡੌਲੀ ਵਾਸੀ ਅੱਠ ਸਾਲਾ ਹਰਸ਼ਦਪ੍ਰੀਤ ਸਿੰਘ ਨੂੰ ਅਗਵਾ ਕਰਕੇ ਤਿੰਨ ਲੱਖ ਰੁਪਏ ਫਿਰੌਤੀ ਮੰਗਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਅੱਜ ਰਿਮਾਂਡ ਖਤਮ ਹੋਣ ‘ਤੇ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਮੁਲਜ਼ਮਾਂ ਦਾ ਰਿਮਾਂਡ ਚਾਰ ਦਿਨ ਹੋਰ ਵਧਾ ਦਿੱਤਾ ਹੈ।