ਪੱਤਰ ਪ੍ਰੇਰਕ
ਨਿਹਾਲ ਸਿੰਘ ਵਾਲਾ, 26 ਅਪਰੈਲ
ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਵਿੱਚ ਸ਼ਰਾਬ ਪੀਣ ਮਗਰੋਂ ਹੋਏ ਝਗੜੇ ’ਚ ਇੱਕ ਵਿਅਕਤੀ ਨੇ ਆਪਣੇ ਸਾਥੀ ਦਾ ਬੇਸਬਾਲ ਬੈਟ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਕਰਮਜੀਤ ਸਿੰਘ ਪੁੱਤਰ ਜਰਨੈਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਧੀ ਜਸਪ੍ਰੀਤ ਕੌਰ ਦੇ ਬਿਆਨਾਂ ’ਤੇ ਨਿਹਾਲ ਸਿੰਘ ਵਾਲਾ ਪੁਲੀਸ ਨੇ ਜਗਸੀਰ ਸਿੰਘ ਕੱਕੀ ਖ਼ਿਲਾਫ਼ ਕਤਲ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ। ਏਐੱਸਪੀ ਸਰਫ਼ਰਾਜ਼ ਆਲਮ ਤੇ ਥਾਣਾ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਕੇਸ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਾਸ਼ ਪਿੰਡ ਵਿੱਚੋਂ ਲੰਘਦੀ ਡਰੇਨ ਕੰਢੇ ਝਾੜੀਆਂ ’ਚੋਂ ਮਿਲੀ ਹੈ।