ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਜ਼ੁਰਗ ਦੀ ਦਿਨ ਦਿਹਾੜੇ ਘਰ ’ਚ ਦਾਖਲ ਹੋ ਕੇ ਹੱਤਿਆ

ਵਾਰਦਾਤ ਸੀਸੀਟੀਵੀ ’ਚ ਕੈਦ
Advertisement

ਮਹਿੰਦਰ ਸਿੰਘ ਰੱਤੀਆਂ

ਮੋਗਾ, 16 ਜੁਲਾਈ

Advertisement

ਇਥੇ ਸੰਘਣੀ ਆਬਾਦੀ ਵਾਲੇ ਖੇਤਰ ਵਿਚ ਦਿਨ ਦਿਹਾੜੇ ਚਾਰ ਨੌਜਵਾਨਾਂ ਨੇ ਇਕ ਘਰ ਵਿਚ ਦਾਖਲ ਹੋ ਕੇ ਟੀਵੀ ਦੇਖ ਰਹੇ ਬਜ਼ੁਰਗ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਇਹ ਵਾਰਦਾਤ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਜੋ ਕਰੀਬ 12.15 ਵਜੇ ਦੀ ਹੈ। ਇਸ ਵਾਰਦਾਤ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਵੇਰਵਿਆਂ ਅਨੁਸਾਰ ਮ੍ਰਿਤਕ ਦੀ ਪਛਾਣ ਸੰਤੋਖ ਸਿੰਘ ਉਮਰ ਕਰੀਬ 60 ਸਾਲ ਵਜੋਂ ਹੋਈ ਹੈ ਜਿਸ ਨੂੰ ਤਿੰਨ ਤੋਂ ਚਾਰ ਗੋਲੀਆਂ ਮਾਰੀਆਂ ਗਈਆਂ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲੀਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਸੰਤੋਖ ਸਿੰਘ ਦੀ ਪਤਨੀ ਮਹਿੰਦਰ ਕੌਰ ਨੇ ਦੱਸਿਆ ਕਿ ਉਹ ਟੀਵੀ ਦੇਖ ਰਹੇ ਸਨ। ਜਦੋਂ ਦਰਵਾਜ਼ਾ ਖੜ੍ਹਕਾਇਆ ਗਿਆ ਤਾਂ ਉਨ੍ਹਾਂ ਬਾਹਰ ਦੇਖਿਆ ਕਿ ਕੁਝ ਨੌਜਵਾਨ ਨੇ ਉਨ੍ਹਾਂ ਦੇ ਵੱਡੇ ਲੜਕੇ ਦਾ ਨਾਮ ਲੈ ਕੇ ਕਿਹਾ ਕਿ ਉਨ੍ਹਾਂ ਨੂੰ ਉਸ ਨੇ ਭੇਜਿਆ ਹੈ ਜੋ ਫ਼ਰੀਦਕੋਟ ਜੇਲ੍ਹ ਵਿਚ ਹੈ। ਇੰਨੇ ’ਚ ਉਨ੍ਹਾਂ ਦਾ ਪਤੀ ਸੰਤੋਖ ਸਿੰਘ ਵੀ ਦਰਵਾਜ਼ੇ ਕੋਲ ਆ ਗਿਆ ਤਾਂ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਸੰਤੋਖ ਸਿੰਘ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਇਹ ਜਾਣਕਾਰੀ ਮਿਲੀ ਹੈ ਕਿ ਹਮਲਾਵਰ ਵਰਨਾ ਕਾਰ ’ਤੇ ਆਏ ਸਨ।

Advertisement
Tags :
ਹੱਤਿਆਦਾਖਲਦਿਹਾੜੇਬਜ਼ੁਰਗ