ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨ ਅੰਦੋਲਨ: ਦਿੱਲੀ ’ਚ ਦਰਜ ਹੋਏ ਕੇਸਾਂ ਸਬੰਧੀ ਕਿਸਾਨਾਂ ਨੂੰ ਸੰਮਨ ਭੇਜੇ

ਨਵਕਿਰਨ ਸਿੰਘ ਮਹਿਲ ਕਲਾਂ, 11 ਜੁਲਾਈ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਦੀਆਂ ਹੱਦਾਂ ’ਤੇ ਚੱਲੇ ਕਿਸਾਨ ਅੰਦੋਲਨ ਸਮੇਂ ਦਰਜ ਪੁਲੀਸ ਕੇਸਾਂ ਦੇ ਮਾਮਲੇ ਵਿੱਚ ਕਿਸਾਨਾਂ ਨੂੰ ਸੰਮਨ ਜਾਰੀ ਹੋਏ ਹਨ। ਸੰਮਨ ਮਿਲਣ ਤੋਂ ਬਾਅਦ ਕਿਸਾਨਾਂ...
ਸਹਿਜੜ੍ਹਾ ’ਚ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement

ਨਵਕਿਰਨ ਸਿੰਘ

ਮਹਿਲ ਕਲਾਂ, 11 ਜੁਲਾਈ

Advertisement

ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਦੀਆਂ ਹੱਦਾਂ ’ਤੇ ਚੱਲੇ ਕਿਸਾਨ ਅੰਦੋਲਨ ਸਮੇਂ ਦਰਜ ਪੁਲੀਸ ਕੇਸਾਂ ਦੇ ਮਾਮਲੇ ਵਿੱਚ ਕਿਸਾਨਾਂ ਨੂੰ ਸੰਮਨ ਜਾਰੀ ਹੋਏ ਹਨ। ਸੰਮਨ ਮਿਲਣ ਤੋਂ ਬਾਅਦ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਦਸੰਬਰ 2021 ਵਿੱਚ ਕਿਸਾਨ ਮੋਰਚੇ ਦੀ ਸਮਾਪਤੀ ਸਮੇਂ ਕੇਂਦਰ ਸਰਕਾਰ ਨੇ ਅੰਦੋਲਨ ਦੌਰਾਨ ਦਰਜ ਕੀਤੇ ਸਾਰੇ ਪੁਲੀਸ ਕੇਸ ਵਾਪਸ ਲੈਣ ਦਾ ਭਰੋਸਾ ਦਿੱਤਾ ਸੀ ਪਰ ਨਵੰਬਰ 2020 ਵਿੱਚ ਦਿੱਲੀ ਦੇ ਪੁਲੀਸ ਥਾਣੇ ਮੁੰਡਕਾ ਵਿੱਚ ਦਰਜ ਮਾਮਲੇ ਵਿੱਚ ਪਿੰਡ ਸਹਿਜੜਾ ਦੇ ਨੌਜਵਾਨ ਗੁਰਪ੍ਰੀਤ ਸਿੰਘ ਸਮੇਤ ਪੰਜਾਬ ਦੇ ਕੁਝ ਕਿਸਾਨਾਂ ਨੂੰ ਸੰਮਨ ਮਿਲਣੇ ਸਾਬਤ ਕਰਦਾ ਹੈ ਕਿ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ।

ਕਿਸਾਨ ਗੁਰਪ੍ਰੀਤ ਸਿੰਘ ਸਹਿਜੜ੍ਹਾ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੀ ਸਮਾਪਤੀ ਸਮੇਂ ਸਰਕਾਰ ਵੱਲੋਂ ਕੇਸ ਵਾਪਸ ਲੈਣ ਦਾ ਵਾਅਦਾ ਕਰਨ ਉਪਰੰਤ ਉਨ੍ਹਾਂ ਨੂੰ ਲੱਗਿਆ ਕਿ ਕੇਸ ਵਾਪਸ ਹੋ ਗਿਆ ਹੋਵੇਗਾ ਪਰ ਹੁਣ ਅਚਾਨਕ ਦਿੱਲੀ ਦੀ ਜ਼ਿਲ੍ਹਾ ਅਦਾਲਤ ਵੱਲੋਂ ਸੰਮਨ ਭੇਜ ਕੇ 12 ਜੁਲਾਈ ਨੂੰ ਕੇਸ ਦੀ ਸੁਣਵਾਈ ਦੌਰਾਨ ਪੇਸ਼ ਹੋਣ ਲਈ ਕਿਹਾ ਗਿਆ ਹੈ।

Advertisement
Tags :
ਅੰਦੋਲਨਸਬੰਧੀਸੰਮਨਕਿਸਾਨਕਿਸਾਨਾਂਕੇਸਾਂਦਿੱਲੀਭੇਜੇ