ਪੱਤਰ ਪ੍ਰੇਰਕ
ਤਰਨ ਤਾਰਨ, 26 ਦਸੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਗ ਨਹੀਂ ਲਵੇਗੀ। ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਆਖਿਆ ਕਿ ਜਥੇਬੰਦੀ ਆਪਣੀ ਹੋਂਦ ਦੇ 20 ਸਾਲਾਂ ਦੇ ਇਤਿਹਾਸ ਵਿੱਚ ਚੋਣਾਂ ਤੋਂ ਦੂਰ ਰਹੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਚੋਣਾਂ ਦੇ ਸਿਸਟਮ ਵਿੱਚ ਭਰੋਸਾ ਨਹੀਂ ਰੱਖਦੀ। ਉਨ੍ਹਾਂ ਕਿਹਾ ਕਿ ਜਥੇਬੰਦੀ ਦਾ ਕੋਈ ਆਗੂ ਜਾਂ ਅਹੁਦੇਦਾਰ ਨਾ ਚੋਣਾਂ ਲੜਦਾ ਸਕਦਾ ਹੈ ਅਤੇ ਨਾ ਹੀ ਉਹ ਕਿਸੇ ਸਿਆਸੀ ਧਿਰ ਦੀ ਹਮਾਇਤ ਕਰਦਾ ਹੈ।