ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 26 ਅਪਰੈਲ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਨੇੜਲੇ ਪਿੰਡ ਜਲਾਣ ਤੋਂ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਲਈ ਅੱਜ 24 ਵਾਂ ਜੱਥਾ ਰਵਾਨਾ ਹੋਇਆ।ਇਸ ਮੌਕੇ ਯੂਨੀਅਨ ਦੇ ਇਕਾਈ ਪ੍ਰਧਾਨ ਬਲਦੇਵ ਸਿੰਘ ਰਾਣੂ ,ਪ੍ਰਮਜੀਤ ਸਿੰਘ ਰਾਣੂ ਨੇ ਕਿਹਾ ਕਿ ਮੋਦੀ ਸਰਕਾਰ ਕਰੋਨਾ ਦੀ ਆੜ ਹੇਠ ਕਿਸਾਨ ਸੰਘਰਸ਼ ਨੂੰ ਖਤਮ ਕਰਨ ਦੇ ਹੱਥਕੰਡੇ ਵਰਤ ਰਹੀ ਹੈ, ਪਰ ਸਰਕਾਰ ਦੇ ਅੜੀਅਲ ਰਵੱਈਏ ਖਿਲਾਫ ਕਿਸਾਨਾਂ ਅੰਦਰ ਰੋਹ ਭਖਦਾ ਜਾ ਰਿਹਾ ਹੈ। ਇਸ ਮੌਕੇ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ।