DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੱਦੇ ਜਾਣ 'ਤੇ ਜਾਣੋਂ ਕੀ ਬੋਲੇ ਸਪੀਕਰ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੱਦੇ ਜਾਣ 'ਤੇ ਹਾਂ-ਪੱਖੀ ਹੁੰਗਾਰਾ ਭਰਿਆ ਹੈ। ਉਨ੍ਹਾਂ ਕਿਹਾ, "ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਮਹਾਨ, ਸਰਬਉੱਚ ਅਤੇ ਅਤਿਅੰਤ ਸਤਿਕਾਰਯੋਗ...

  • fb
  • twitter
  • whatsapp
  • whatsapp
featured-img featured-img
ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਫਾਈਲ ਫੋਟੋ
Advertisement

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੱਦੇ ਜਾਣ 'ਤੇ ਹਾਂ-ਪੱਖੀ ਹੁੰਗਾਰਾ ਭਰਿਆ ਹੈ।

ਉਨ੍ਹਾਂ ਕਿਹਾ, "ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਮਹਾਨ, ਸਰਬਉੱਚ ਅਤੇ ਅਤਿਅੰਤ ਸਤਿਕਾਰਯੋਗ ਹਨ। ਅਸੀਂ ਸਮੇਂ-ਸਮੇਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋ ਕੇ ਸੇਧ ਲੈਂਦੇ ਰਹਿੰਦੇ ਹਨ।''

Advertisement

ਸੰਧਵਾ ਨੇ ਕਿਹਾ, ''ਹੁਣ ਵੀ ਜੇਕਰ ਕੋਈ ਅਧਿਕਾਰਤ ਤੌਰ ਉੱਤੇ ਬੁਲਾਵਾ ਆਉਂਦਾ ਹੈ, ਤਾਂ ਇੱਕ ਸਿੱਖ ਹੋਣ ਦੇ ਨਾਤੇ ਮੈਂ ਪੂਰੀ ਨਿਮਰਤਾ ਅਤੇ ਸਤਿਕਾਰ ਨਾਲ ਪੇਸ਼ ਹੋ ਕੇ ਆਪਣੀ ਗੱਲ ਪੰਥ ਦੇ ਸਨਮੁੱਖ ਰੱਖਣ ਲਈ ਪਾਬੰਦ ਹਾਂ, ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਾਡੇ ਲਈ ਇਲਾਹੀ ਹੁਕਮ ਹੈ।"

Advertisement

ਜ਼ਿਕਰਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਵਿਦਵਾਨਾਂ, ਜਥੇਬੰਦੀਆਂ ਅਤੇ ਕਾਨੂੰਨੀ ਮਾਹਿਰਾਂ ਨਾਲ ਕੀਤੀ ਗਈ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਨਵੇਂ ਬਣਾਏ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਕੁਝ ਸ਼ੰਕੇ ਜਤਾਏ ਗਏ ਹਨ। ਇਨ੍ਹਾਂ ਸ਼ੰਕਿਆਂ ਨੂੰ ਦੂਰ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ 8 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਵਿਚਾਰ-ਵਟਾਂਦਰੇ ਲਈ ਸੱਦਿਆ ਗਿਆ ਹੈ।

Advertisement
×