ਚੰਡੀਗੜ੍ਹ, 30 ਅਗਸਤ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ 2015 ਦੇ ਕੋਟਕਪੂਰਾ ਪੁਲੀਸ ਗੋਲੀ ਕਾਂਡ ਦੇ ਸਬੰਧ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛ ਪੜਤਾਲ ਲਈ ਤਲਬ ਨਹੀਂ ਕੀਤਾ ਪਰ ਉਹ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹਨ। ਸ੍ਰੀ ਬਾਦਲ ਨੇ ਐੱਸਆਈਟੀ ਨੂੰ ਇਹ ਸਪੱਸ਼ਟ ਕਰਨ ਲਈ ਕਿਹਾ ਕਿ ਕੀ ਤਲਬ ਕਰਨ ਬਾਰੇ ਮੀਡੀਆ ਵਿੱਚ ਪ੍ਰਸਾਰਿਤ ਕੀਤਾ ਗਿਆ ਨੋਟਿਸ ਉਨ੍ਹਾਂ ਵੱਲੋਂ ਜਾਰੀ ਕੀਤਾ ਗਿਆ ਹੈ ਜਾਂ ਨਹੀਂ।