ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 31 ਮਈ
ਕੋਟਕਪੂਰਾ ਗੋਲੀਕਾਂਡ ਕੇਸ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਅੱਜ ਇਥੇ ਸਾਬਕਾ ਪੁਲੀਸ ਮੁਖੀ ਸੁਮੇਧ ਸੈਣੀ ਤੋਂ ਚਾਰ ਘੰਟੇ ਦੇ ਕਰੀਬ ਪੁੱਛ ਪੜਤਾਲ ਕੀਤੀ। ਇਸ ਗੋਲੀਕਾਂਡ ਵਿੱਚ ਦੋ ਪ੍ਰਦਰਸ਼ਨਕਾਰੀਆਂ ਦੀ ਜਾਨ ਜਾਂਦੀ ਰਹੀ ਸੀ। ਸੈਣੀ ਤੋਂ ਪੁੱਛ ਪੜਤਾਲ ਅਜਿਹੇ ਮੌਕੇ ਕੀਤੀ ਗਈ ਹੈ ਜਦੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਦਿਵਾਉਣ ਤੋਂ ਨਾਰਾਜ਼ ਕਾਂਗਰਸੀ ਆਗੂਆਂ ਨੇ ਅੱਜ ਪਾਰਟੀ ਹਾਈ ਕਮਾਂਡ ਵੱਲੋਂ ਬਣਾਈ ਕਮੇਟੀ ਅੱਗੇ ਆਪਣਾ ਪੱਖ ਰੱਖਿਆ ਹੈ। ਚੇਤੇ ਰਹੇ ਕਿ ਇਸ ਮੁੱਦੇ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪਾਰਟੀ ਆਗੂ ਨਵਜੋਤ ਸਿੰਘ ਸਿੱਧੂ ਦਰਮਿਆਨ ਸ਼ਬਦੀ ਜੰਗ ਪਹਿਲਾਂ ਹੀ ਸਿਖਰਾਂ ’ਤੇ ਹੈ।