ਜਸਵੰਤ ਜੱਸ
ਫ਼ਰੀਦਕੋਟ, 15 ਅਪਰੈਲ
ਕੋਟਕਪੂਰਾ ਗੋਲੀਕਾਂਡ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਰਿਪੋਰਟ ਰੱਦ ਕੀਤੇ ਜਾਣ ਦੇ ਰੋਸ ਵਜੋਂ ਪੰਥਕ ਧਿਰਾਂ ਨੇ ਅੱਜ ਇੱਥੇ ਜ਼ਿਲ੍ਹਾ ਅਦਾਲਤਾਂ ਦੇ ਬਾਹਰ ਰੋਸ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਪੰਥਕ ਆਗੂ ਜਸਕਰਨ ਸਿੰਘ ਕਾਹਨਸਿੰਘਵਾਲਾ ਅਤੇ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਸਿੱਖ ਕੌਮ ਆਪਣੇ ਗੁਰੂ ਲਈ ਇਨਸਾਫ਼ ਮੰਗ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਸਭ ਤੋਂ ਅਹਿਮ ਕੇਸ ਲੜਨ ਵਿੱਚ ਕੋਈ ਖ਼ਾਸ ਦਿਲਚਸਪੀ ਨਹੀਂ ਦਿਖਾਈ, ਜਿਸ ਸਦਕਾ ਕੋਟਕਪੂਰਾ ਗੋਲੀਕਾਂਡ ਦੇ ਮੁਲਜ਼ਮ ਸ਼ਰੇਆਮ ਬਾਹਰ ਘੁੰਮ ਰਹੇ ਹਨ।