ਕੋਟਕਪੂਰਾ ਪੁਲੀਸ ਗੋਲੀ ਕਾਂਡ ਦੀ ਜਾਂਚ ਲਈ ਨਵੀਂ ਟੀਮ ਗਠਿਤ

ਕੋਟਕਪੂਰਾ ਪੁਲੀਸ ਗੋਲੀ ਕਾਂਡ ਦੀ ਜਾਂਚ ਲਈ ਨਵੀਂ ਟੀਮ ਗਠਿਤ

ਦਵਿੰਦਰ ਪਾਲ

ਚੰਡੀਗੜ੍ਹ, 7 ਮਈ

ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਪੁਲੀਸ ਗੋਲੀ ਕਾਂਡ ਦੀ ਜਾਂਚ ਲਈ ਤਿੰਨ ਸੀਨੀਅਰ ਪੁਲੀਸ ਅਧਿਕਾਰੀਆਂ ’ਤੇ ਆਧਾਰਿਤ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦਾ ਗਠਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਨੂੰ ਤਰਜੀਹੀ ਆਧਾਰ ’ਤੇ ਛੇ ਮਹੀਨਿਆਂ ਵਿੱਚ ਮੁਕੰਮਲ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਨਵੀਂ ਗਠਿਤ ਐੱਸ.ਆਈ.ਟੀ. ਵਿੱਚ ਏਡੀਜੀਪੀ/ਵਿਜੀਲੈਂਸ ਬਿਊਰੋ ਐਲ.ਕੇ. ਯਾਦਵ, ਪੁਲੀਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਅਤੇ ਡੀਆਈਜੀ ਫਰੀਦਕੋਟ ਰੇਂਜ ਸੁਰਜੀਤ ਸਿੰਘ ਸ਼ਾਮਲ ਹਨ ਜੋ ਕੋਟਕਪੂਰਾ ਗੋਲੀਬਾਰੀ ਦੀਆਂ ਘਟਨਾਵਾਂ ਦੇ ਸਬੰਧ ਵਿਚ ਦਰਜ ਦੋ ਐਫਆਈਆਰਜ਼ (ਮਿਤੀ 14 ਅਕਤੂਬਰ 2015 ਅਤੇ 7 ਅਗਸਤ, 2018) ਦੀ ਜਾਂਚ ਕਰਨਗੇ। ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਦੇ ਅਨੁਸਾਰ ਐੱਸ.ਆਈ.ਟੀ. ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਦੀ ਪੂਰੀ ਪਾਲਣਾ ਨੂੰ ਯਕੀਨੀ ਬਣਾਏਗੀ ਜਿਸ ਵਿੱਚ ਕਿਹਾ ਗਿਆ ਹੈ ਕਿ ਇਸ ਜਾਂਚ ਵਿੱਚ ਕੋਈ ਵੀ ਅੰਦਰੂਨੀ ਜਾਂ ਬਾਹਰੀ ਤੌਰ ’ਤੇ ਦਖ਼ਲ ਨਹੀਂ ਦਿੱਤਾ ਜਾਣਾ ਚਾਹੀਦਾ। ਆਦੇਸ਼ ਵਿੱਚ ਅੱਗੇ ਕਿਹਾ ਗਿਆ ਹੈ ਕਿ ਕਾਨੂੰਨ ਮੁਤਾਬਕ ਐੱਸ.ਆਈ.ਟੀ. ਜਾਂਚ ਸਬੰਧੀ ਸੂਬੇ ਦੀ ਕਿਸੇ ਵੀ ਕਾਰਜਕਾਰੀ ਜਾਂ ਪੁਲੀਸ ਅਥਾਰਿਟੀ ਨੂੰ ਰਿਪੋਰਟ ਨਹੀਂ ਕਰੇਗੀ ਅਤੇ ਸਿਰਫ਼ ਸਬੰਧਤ ਮੈਜਿਸਟਰੇਟ ਨੂੰ ਹੀ ਰਿਪੋਰਟ ਕਰੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All