ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਜੂਨ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਸਾਕਾ ਨੀਲਾ ਤਾਰਾ ਨੂੰ ਕਾਲਾ ਦਿਵਸ ਐਲਾਨਦਿਆਂ ਪੰਜਾਬ ਭਰ ਵਿੱਚ ਪ੍ਰਦਰਸ਼ਨ ਕੀਤੇ। ਯੂਨੀਅਨ ਦੇ ਆਗੂ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਵੱਖ ਵੱਖ ਥਾਵਾਂ ’ਤੇ ਮਾਰਚ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਡਿਪਟੀ ਕਮਿਸ਼ਨਰਾਂ, ਤਹਿਸੀਲ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨਾਂ ਦੀ ਅਗਵਾਈ ਹਰਭਜਨ ਸਿੰਘ ਬੁੱਟਰ, ਰੇਸ਼ਮ ਸਿੰਘ ਮਿੱਢਾ, ਗੁਰਮੀਤ ਸਿੰਘ ਮਹਿਮਾ, ਗੁਰਮੀਤ ਸਿੰਘ ਦਿੱਤੂਪਰ, ਅਵਤਾਰ ਸਿੰਘ ਮਹਿਮਾ, ਰਾਕੇਸ਼ ਲਾਧੂਕਾ, ਰਾਜਗੁਰਵਿੰਦਰ ਸਿੰਘ ਬਟਾਲਾ, ਹਰਨੇਕ ਸਿੰਘ ਭੱਲਮਾਜਰਾ, ਦਰਸ਼ਨ ਸਿੰਘ ਟਾਹਲੀਆਂ, ਸਰਬਜੀਤ ਸਿੰਘ ਅਜਿੱਤਗਿੱਲ, ਸੋਮਦਾਸ ਮਲੂਕਾ, ਕੁਲਵੰਤ ਸਿੰਘ ਬਰਨਾਲਾ, ਮਨਜੀਤ ਰਾਜ ਅਤੇ ਕੁਲਵਿੰਦਰ ਸਿੰਘ ਸਮਰਾ ਨੇ ਕੀਤੀ।