ਲੁਧਿਆਣਾ (ਟ੍ਰਿਬਿਊਨ ਨਿਊਜ਼ ਸਰਵਿਸ): ਲੋਕ ਸਭਾ ਵਿੱਚ ਬਜਟ ਸੈਸ਼ਨ ਖਤਮ ਹੁੰਦੇ ਹੀ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਬਿੱਟੂ ਨੇ ਆਪਣੇ ਫੇਸਬੁੱਕ ਪੇਜ਼ ’ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਲੋਕ ਸਭਾ ਮੈਂਬਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਦੀ ਦੂਜੀ ਲਹਿਰ ਤੇਜ਼ੀ ਨਾਲ ਫੈਲ ਰਹੀ ਹੈ। ਅਜਿਹੇ ’ਚ ਕਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੰਸਦ ਵਿੱਚ ਪਿਛਲੇ ਦਿਨਾਂ ’ਚ ਕਰੋਨਾ ਟੈਸਟ ਕਰਵਾਏ ਗਏ ਸਨ। ਇਸ ਟੈਸਟ ਤੋਂ ਬਾਅਦ ਕਈ ਲੋਕ ਸਭਾ ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਉਹ ਹਾਲੇ ਠੀਕ ਹਨ ਤੇ ਇਕਾਂਤਵਾਸ ’ਚ ਹਨ।