ਰੂਪਨਗਰ (ਪੱਤਰ ਪ੍ਰੇਰਕ): ਇਥੋਂ ਦੀ ਅਦਾਲਤ ਨੇ ਰੂਪਨਗਰ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਆਈਐਸਆਈ ਦੀ ਹਮਾਇਤ ਪ੍ਰਾਪਤ ਖਾਲਿਸਤਾਨ ਟਾਈਗਰ ਫੋਰਸ ਨਾਲ ਸਬੰਧਤ ਕਾਰਕੁਨਾਂ ਨੂੰ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਅਦਾਲਤ ਵਿੱਚ ਸੀਆਈਏ ਇੰਚਾਰਜ ਸਤਨਾਮ ਸਿੰਘ ਨੇ ਕਿਹਾ ਕਿ ਇਨ੍ਹਾਂ ਕੋਲੋਂ ਕਈ ਮਾਮਲਿਆਂ ਸਬੰਧੀ ਪੁੱਛਗਿੱਛ ਕਰਨੀ ਹੈ ਜਿਸ ਤੋਂ ਬਾਅਦ ਅਦਾਲਤ ਨੇ 5 ਦਿਨ ਦਾ ਪੁਲੀਸ ਰਿਮਾਂਡ ਦੇ ਦਿੱਤਾ।