ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 11 ਅਗਸਤ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੱਜ ਇਥੇ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਵਾਲ-ਵਾਲ ਬਚ ਗਏ। ਸਰਕਾਰੀ ਬੁਲਾਰੇ ਅਨੁਸਾਰ ਸ੍ਰੀ ਸੰਧਵਾਂ ਅੱਜ ਇਥੇ ਮਹਿਤਾ ਰੋਡ ਸਥਿਤ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਬਲੱਡ ਬੈਂਕ ਦਾ ਉਦਘਾਟਨ ਕਰਨ ਲਈ ਆਏ ਸਨ। ਇਸ ਮੌਕੇ ਅੰਮ੍ਰਿਤਸਰ ਬਾਈਪਾਸ ਨੇੜੇ ਇਕ ਟਰੱਕ ਚਾਲਕ ਨੇ ਉਨ੍ਹਾਂ ਦੀ ਕਾਰ ਵਿੱਚ ਟੱਕਰ ਮਾਰ ਦਿੱਤੀ। ਇਸੇ ਦੌਰਾਨ ਟਰੱਕ ਡਰਾਈਵਰ ਨੇ ਦੋਸ਼ ਲਾਇਆ ਕਿ ਸਪੀਕਰ ਦੇ ਸੁਰੱਖਿਆ ਅਮਲੇ ’ਤੇ ਉਸ ਦੀ ਮਾਰਕੁੱਟ ਕੀਤੀ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਵਿੱਚ ਵੀ ਡਰਾਈਵਰ ਦੀ ਕੁੱਟਮਾਰ ਹੁੰਦੀ ਦਿਖਾਈ ਦੇ ਰਹੀ ਹੈ।