ਕੁਲਤਾਰ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਿੱਚ ਆਏ ਹੜ੍ਹਾਂ ਲਈ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਨ ਲਈ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ 60,000 ਕਰੋੜ ਰੁਪਏ ਦੇ ਬਕਾਇਆ...
Advertisement
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਿੱਚ ਆਏ ਹੜ੍ਹਾਂ ਲਈ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰਨ ਲਈ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ 60,000 ਕਰੋੜ ਰੁਪਏ ਦੇ ਬਕਾਇਆ ਫੰਡ ਜਾਰੀ ਕੀਤੇ ਜਾਣ ਲਈ ਅਪੀਲ ਕੀਤੀ ਹੈ। ਸਪੀਕਰ ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਹੜ੍ਹਾਂ ਕਰਕੇ ਪੰਜਾਬ ਵਿੱਚ ਜਾਨ-ਮਾਲ, ਜਾਇਦਾਦ, ਪਸ਼ੂਧਨ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਨਾਲ ਸੂਬੇ ਭਰ ਦੇ ਖੇਤ, ਉਦਯੋਗਿਕ ਮਜ਼ਦੂਰਾਂ, ਦੁਕਾਨਦਾਰਾਂ ਅਤੇ ਪ੍ਰਚੂਨ ਵਿਕਰੇਤਾਵਾਂ ਅਤੇ ਉਦਯੋਗਾਂ ਨੂੰ ਵੀ ਨੁਕਸਾਨ ਪੁੱਜਿਆ ਹੈ।
Advertisement
Advertisement
×