ਸੌਰਭ ਮਲਿਕ
ਚੰਡੀਗੜ੍ਹ, 26 ਅਪਰੈਲ
ਆਪਣੇ ਆਪ ਨੂੰ ਆਮ ਆਦਮੀ ਪਾਰਟੀ ਦਾ ਸੰਸਥਾਪਕ ਮੈਂਬਰ ਦੱਸਦੇ ਹੋਏ ਕੁਮਾਰ ਵਿਸ਼ਵਾਸ ਨੇ 12 ਅਪਰੈਲ ਨੂੰ ਭੜਕਾਊ ਬਿਆਨ ਦੇਣ ਅਤੇ ਹੋਰ ਅਪਰਾਧਾਂ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਐੱਫਆਈਆਰ ਨੂੰ ਰੱਦ ਕਰਨ ਲਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਵਿਰੁੱਧ ਪਟੀਸ਼ਨ ਦਾਇਰ ਕੀਤੀ ਹੈ। ਵਿਸ਼ਵਾਸ ਨੇ ਕਿਹਾ ਹੈ ਕਿ ਐੱਫਆਈਆਰ ਨਾ ਸਿਰਫ ਕਾਨੂੰਨ ਦੀ ਪ੍ਰਕਿਰਿਆ ਦੀ ਪੂਰੀ ਦੁਰਵਰਤੋਂ ਹੈ, ਸਗੋਂ ਰਾਜਨੀਤਿਕ ਵਿਰੋਧੀਆਂ ਵਿਰੁੱਧ ਬਦਲਾ ਲੈਣ ਲਈ ਸਰਕਾਰੀ ਮਸ਼ੀਨਰੀ ਦੀ ਸਪੱਸ਼ਟ ਦੁਰਵਰਤੋਂ ਅਤੇ ਬੋਲਣ ਦੇ ਬੁਨਿਆਦੀ ਅਧਿਕਾਰ ਦੀ ਉਲੰਘਣਾ ਕਰਨ ਦੀ ਗੈਰ-ਸੰਵਿਧਾਨਕ ਕੋਸ਼ਿਸ਼ ਦੇ ਬਰਾਬਰ ਹੈ।’