Bathinda ਨੇੜੇ ਖੇਤ ਵਿੱਚ ਕਰੰਟ ਲੱਗਣ ਕਾਰਨ ਮਜ਼ਦੂਰ ਦੀ ਮੌਤ
ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀਵਾਂਦਰ ਵਿੱਚ ਖੇਤਾਂ ਵਿੱਚ ਕੰਮ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਕਾਰਨ ਇੱਕ ਖੇਤ ਮਜ਼ਦੂਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 37 ਸਾਲਾ ਜਰਨੈਲ ਸਿੰਘ ਉਰਫ਼ ਬਿੱਟੂ ਪੁੱਤਰ ਬੂਟਾ ਸਿੰਘ...
ਬਠਿੰਡਾ ਜ਼ਿਲ੍ਹੇ ਦੇ ਪਿੰਡ ਭਾਗੀਵਾਂਦਰ ਵਿੱਚ ਖੇਤਾਂ ਵਿੱਚ ਕੰਮ ਕਰਦੇ ਸਮੇਂ ਬਿਜਲੀ ਦਾ ਕਰੰਟ ਲੱਗਣ ਕਾਰਨ ਇੱਕ ਖੇਤ ਮਜ਼ਦੂਰ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 37 ਸਾਲਾ ਜਰਨੈਲ ਸਿੰਘ ਉਰਫ਼ ਬਿੱਟੂ ਪੁੱਤਰ ਬੂਟਾ ਸਿੰਘ ਵਜੋਂ ਹੋਈ ਹੈ।
ਮ੍ਰਿਤਕ ਦੇ ਭਰਾ ਅਮਰਦੀਪ ਸਿੰਘ ਉਰਫ਼ ਮਨੀ ਨੇ ਦੱਸਿਆ ਕਿ ਜਰਨੈਲ ਸਿੰਘ ਦਿਹਾੜੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ। ਸੋਮਵਾਰ ਨੂੰ ਉਹ ਪਿੰਡ ਦੇ ਖੇਤਾਂ ਵਿੱਚ ਕੰਮ ਕਰ ਰਿਹਾ ਸੀ, ਜਿੱਥੇ ਅਚਾਨਕ ਬਿਜਲੀ ਦੀ ਤਾਰ ਦੀ ਲਪੇਟ ਵਿੱਚ ਆਉਣ ਕਾਰਨ ਉਸ ਨੂੰ ਕਰੰਟ ਲੱਗ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਜਰਨੈਲ ਸਿੰਘ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਪਰਿਵਾਰ ਦੇ ਇਕਲੌਤੇ ਕਮਾਊ ਮੈਂਬਰ ਦੀ ਅਚਨਚੇਤੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਅਤੇ ਪਿੰਡ ਵਿੱਚ ਵੀ ਸੋਗ ਦੀ ਲਹਿਰ ਹੈ। ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕੀਤੀ ਜਾਵੇਗੀ।
