ਲਾਛੜੂ ਬਣੇ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਅਤੇ ਮਾਰਕੀਟ ਕਮੇਟੀ ਘਨੌਰ ਦੇ ਸਾਬਕਾ ਚੇਅਰਮੈਨ ਜਥੇਦਾਰ ਜਸਮੇਰ ਸਿੰਘ ਲਾਛੜੂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੀ ਗਈ ਹੈ ਜਿਸ ਦੇ ਚਲਦਿਆਂ ਘਨੌਰ ਦੇ ਨਵੇਂ ਹਲਕਾ ਇੰਚਾਰਜ ਅਤੇ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਕਈ ਹੋਰ ਆਗੂਆਂ ਨੇ ਜਸਮੇਰ ਸਿੰਘ ਲਾਛੜੂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਧਰ ਜਥੇਦਾਰ ਲkਛੜੂ ਦਾ ਕਹਿਣਾ ਸੀ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਦੱਸਣਯੋਗ ਹੈ ਕਿ ਲਾਛੜੂ ਵੀ ਹਲਕਾ ਘਨੌਰ ਤੋਂ ਚਿਰਾਂ ਤੋਂ ਟਿਕਟ ਦੀ ਮੰਗ ਕਰਦੇ ਆ ਰਹੇ ਹਨ ਪ੍ਰੰਤੂ ਹਰ ਵਾਰ ਗੁਣੀਆਂ ਕਿਸੇ ਹੋਰ 'ਤੇ ਪੈ ਜਾਂਦਾ ਸੀ। ਦੱਸ ਦਈਏ ਕਿ ਇਹ ਪਰਿਵਾਰ ਦਹਾਕਿਆਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਕੇ ਕੰਮ ਕਰਦਾ ਆ ਰਿਹਾ ਹੈ। ਜਥੇਦਾਰ ਜਸਮੇਰ ਸਿੰਘ ਲਾਛੜੂ ਦੇ ਪਿਤਾ ਪਿਆਰਾ ਸਿੰਘ ਲਾਛੜੂ 1985 ਵਿਚ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਬਣੇ ਸਨ।
