ਧੂਰੀ/ਮਸਤੂਆਣਾ ਸਾਹਿਬ (ਖੇਤਰੀ ਪ੍ਰਤੀਨਿਧ/ ਪੱਤਰ ਪ੍ਰੇਰਕ): ਖੇਤੀ ਕਾਨੂੰਨ ਰੱਦ ਕਰਵਾਉਣ ਲਈ ਇਥੋਂ ਨੇੜਲੇ ਪਿੰਡ ਲੱਡਾ ਕੋਲ ਸਥਿਤ ਟੌਲ ਪਲਾਜ਼ਾ ’ਤੇ ਲੱਗੇ ਧਰਨੇ ਵਿੱਚ ਅੱਜ ਦਿਲ ਦਾ ਦੌਰਾ ਪੈਣ ਕਾਰਨ ਕਿਸਾਨ ਗਮਦੂਰ ਸਿੰਘ (65) ਵਾਸੀ ਲੱਡਾ ਦੀ ਮੌਤ ਹੋ ਗਈ। ਇਸ ਦੌਰਾਨ ਕਿਸਾਨ ਆਗੂਆਂ ਨੇ ਸਰਕਾਰ ਤੋਂ ਪੀੜਤ ਪਰਿਵਾਰ ਲਈ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਤੇ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ।