ਲਾਲੂ ਪ੍ਰਸਾਦ ਨੇ ਆਰਜੇਡੀ ਪ੍ਰਧਾਨ ਵਜੋਂ ਮੁੜ ਚੋਣ ਲਈ ਨਾਮਜ਼ਦਗੀ ਭਰੀ
ਪਟਨਾ: ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਪਾਰਟੀ ਦੇ ਸਿਖਰਲੇ ਅਹੁਦੇ ’ਤੇ ਮੁੜ ਚੁਣੇ ਜਾਣ ਲਈ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਤਕਰੀਬਨ ਤਿੰਨ ਦਹਾਕੇ ਪਹਿਲਾਂ ਆਰਜੇਡੀ ਦੀ ਸਥਾਪਨਾ ਤੋਂ ਬਾਅਦ ਹੀ ਉਹ ਪਾਰਟੀ ਪ੍ਰਧਾਨ...
Advertisement
ਪਟਨਾ: ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਪਾਰਟੀ ਦੇ ਸਿਖਰਲੇ ਅਹੁਦੇ ’ਤੇ ਮੁੜ ਚੁਣੇ ਜਾਣ ਲਈ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਤਕਰੀਬਨ ਤਿੰਨ ਦਹਾਕੇ ਪਹਿਲਾਂ ਆਰਜੇਡੀ ਦੀ ਸਥਾਪਨਾ ਤੋਂ ਬਾਅਦ ਹੀ ਉਹ ਪਾਰਟੀ ਪ੍ਰਧਾਨ ਦੇ ਅਹੁਦੇ ’ਤੇ ਬਣੇ ਹੋਏ ਹਨ। ਲਾਲੂ ਪ੍ਰਸਾਦ (78) ਆਪਣੇ ਛੋਟੇ ਪੁੱਤਰ ਤੇ ਉਨ੍ਹਾਂ ਦੇ ਉੱਤਰਾਧਿਕਾਰੀ ਮੰਨੇ ਜਾਣ ਵਾਲੇ ਤੇਜਸਵੀ ਯਾਦਵ ਅਤੇ ਪਤਨੀ ਰਾਬੜੀ ਦੇਵੀ ਨਾਲ ਪਾਰਟੀ ਹੈੱਡਕੁਆਰਟਰ ਪੁੱਜੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤੇਜਸਵੀ ਯਾਦਵ ਨੇ ਕਿਹਾ, ‘ਲਾਲੂ ਜੀ ਦੇ ਆਪਣਾ ਕਾਰਜਕਾਲ ਪੂਰਾ ਕਰਨ ਅਤੇ ਇੱਕ ਹੋਰ ਕਾਰਜਕਾਲ ਲਈ ਤਿਆਰ ਹੋਣ ਕਾਰਨ ਪਾਰਟੀ ਵਰਕਰਾਂ ਵਿਚਾਲੇ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸਾਨੂੰ ਯਕੀਨ ਹੈ ਕਿ ਉਨ੍ਹਾਂ ਦੀ ਅਗਵਾਈ ਸਾਨੂੰ ਆਉਣ ਵਾਲੇ ਦਿਨਾਂ ’ਚ ਜਿੱਤ ਵੱਲ ਲਿਜਾਵੇਗੀ।’ -ਪੀਟੀਆਈ
Advertisement
Advertisement
×