ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੈਂਡ ਪੂਲਿੰਗ ਨੀਤੀ: ਨੋਟੀਫ਼ਿਕੇਸ਼ਨ ਰੱਦ ਹੋਣ ਤੱਕ ਸੰਘਰਸ਼ ਕਰਨਗੇ ਕਿਸਾਨ

20 ਨੂੰ ਜਲੰਧਰ ’ਚ ਕੀਤੀ ਜਾਵੇਗੀ ‘ਜ਼ਮੀਨ ਬਚਾਓ, ਪਿੰਡ ਬਚਾਓ ਤੇ ਪੰਜਾਬ ਬਚਾਓ’ ਰੈਲੀ
ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
Advertisement

ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਾਪਸ ਲੈਣ ਸਬੰਧੀ ਅੱਜ ਕਿਸਾਨ ਮਜ਼ਦੂਰ ਮੋਰਚਾ (ਕੇਐੱਮਐੱਮ) ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਵੱਖ-ਵੱਖ ਕਿਸਾਨ-ਮਜ਼ਦੂਰ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕਿਸਾਨ ਮਜ਼ਦੂਰ ਮੋਰਚਾ ਨੇ ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਦਾ ਨੋਟੀਫਿਕੇਸ਼ਨ ਰੱਦ ਕਰਨ ਤੱਕ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ।

ਮੋਰਚੇ ਨੇ 20 ਅਗਸਤ ਨੂੰ ਜਲੰਧਰ ਦੇ ਪਿੰਡ ਕੁੱਕੜ ਵਿੱਚ ‘ਜ਼ਮੀਨ ਬਚਾਓ, ਪਿੰਡ ਬਚਾਓ, ਪੰਜਾਬ ਬਚਾਓ’ ਮਹਾਰੈਲੀ ਕਰਨ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਮੋਰਚੇ ਦੇ ਆਗੂ ਸਰਵਣ ਸਿੰਘ ਪੰਧਰ ਅਤੇ ਹੋਰਨਾਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਮਜ਼ਦੂਰ ਮੋਰਚਾ 26 ਅਗਸਤ ਨੂੰ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨਾਲ ਏਕੇ ਬਾਰੇ ਗੱਲਬਾਤ ਕਰੇਗਾ। ਉਨ੍ਹਾਂ ਕਿਹਾ ਕਿ ਦੋਵਾਂ ਮੋਰਚਿਆਂ ਵਿੱਚ ਚੰਗੇ ਮਾਹੌਲ ’ਚ ਮੀਟਿੰਗ ਹੋਣ ਦੀ ਉਮੀਦ ਕੀਤੀ ਜਾਂਦੀ ਹੈ ਤਾਂ ਜੋ ਸੰਘਰਸ਼ ਨੂੰ ਇਕਜੁੱਟ ਕਰਕੇ ਅੱਗੇ ਵਧਾਇਆ ਜਾ ਸਕੇ। ਕਿਸਾਨ ਆਗੂਆਂ ਨੇ ਕਿਹਾ ਕਿ ਅਮਰੀਕਾ ਨਾਲ ਹੋਣ ਵਾਲੇ ਮੁਫ਼ਤ ਵਪਾਰ ਸਮਝੌਤਿਆਂ ਦਾ ਵੀ ਵਿਰੋਧ ਕੀਤਾ ਹੈ।

Advertisement

‘ਸ਼ੰਭੂ ਤੇ ਖਨੌਰੀ ਮੋਰਚੇ ’ਤੇ ਕਿਸਾਨਾਂ ਦਾ 3 ਕਰੋੜ 77 ਲੱਖ ਰੁਪਏ ਦਾ ਨੁਕਸਾਨ’

ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਸੂਬਾ ਸਰਕਾਰ ਵੱਲੋਂ 19 ਮਾਰਚ 2025 ਨੂੰ ਕੀਤੀ ਗਈ ਬੁਲਡੋਜ਼ਰ ਕਾਰਵਾਈ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੰਭੂ ਅਤੇ ਖਨੌਰੀ ਮੋਰਚੇ ’ਤੇ ਕੀਤੀ ਕਾਰਵਾਈ ਕਾਰਨ ਕਿਸਾਨ ਅਤੇ ਮਜ਼ਦੂਰਾਂ ਦਾ 3 ਕਰੋੜ 77 ਲੱਖ ਦੇ ਕਰੀਬ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਸਰਕਾਰ ਤੋਂ ਇਸ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਹੈ।

Advertisement