DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲੰਗਾਹ ਨੇ ਅਕਾਲੀ ਦਲ ਵੱਲੋਂ ਪੁੱਤਰ ਨੂੰ ਉਮੀਦਵਾਰ ਐਲਾਨਿਆ

ਦਲਬੀਰ ਸੱਖੋਵਾਲੀਆ ਡੇਰਾ ਬਾਬਾ ਨਾਨਕ, 20 ਅਕਤੂਬਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ...
  • fb
  • twitter
  • whatsapp
  • whatsapp
featured-img featured-img
ਸੁਖਜਿੰਦਰ ਸਿੰਘ ਲੰਗਾਹ
Advertisement

ਦਲਬੀਰ ਸੱਖੋਵਾਲੀਆ

ਡੇਰਾ ਬਾਬਾ ਨਾਨਕ, 20 ਅਕਤੂਬਰ

Advertisement

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੇ ਆਪਣੇ ਪੁੱਤਰ ਸੁਖਜਿੰਦਰ ਸਿੰਘ ਲੰਗਾਹ ਉਰਫ ਸੋਨੂੰ ਲੰਗਾਹ ਨੂੰ ਹਲਕੇ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਹੈਰਾਨੀਜਨਕ ਪਹਿਲੂ ਇਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਨ ਨੇ ਲੰਗਾਹ ਵੱਲੋਂ ਐਲਾਨੇ ਉਮੀਦਵਾਰ ਸਬੰਧੀ ਕੋਈ ਪ੍ਰਤੀਕਰਮ ਨਹੀਂ ਦਿੱਤਾ। ਜਥੇਦਾਰ ਸੁੱਚਾ ਸਿੰਘ ਲੰਗਾਹ ਵੱਲੋਂ ਆਪਣੇ ਪੁੱਤ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਜਦੋਂ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸਮੇਤ ਹੋਰ ਲੀਡਰਸ਼ਿਪ ਨਾਲ ਗੱਲ ਕਰਨ ਦਾ ਯਤਨ ਕੀਤਾ ਤਾਂ ਕਿਸੇ ਨੇ ਫੋਨ ਨਾ ਚੁੱਕਿਆ। ਜਥੇਦਾਰ ਲੰਗਾਹ ਨੇ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਹਲਕੇ ਤੋਂ ਚੋਣ ਨਹੀਂ ਲੜਨਗੇ, ਬਲਕਿ ਉਨ੍ਹਾਂ ਦਾ ਪੁੱਤ ਸੋਨੂੰ ਲੰਗਾਹ ਉਮੀਦਵਾਰ ਹੋਵੇਗਾ। ਹਲਕਾ ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਵੱਲੋਂ ਲੰਘੇ ਕਰੀਬ ਤਿੰਨ ਸਾਲ ਤੋਂ ਕਰਵਾਏ ਸੂਬੇ ਅਤੇ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਵਿਕਾਸ ’ਤੇ ਵੋਟਰਾਂ ਤੱਕ ਪਹੁੰਚ ਕਰਨਗੇ। ਇਸੇ ਤਰ੍ਹਾਂ ਭਾਜਪਾ ਵੱਲੋਂ ਹਲਕੇ ਤੋਂ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦਾ ਚੋਣ ਲੜਨਾ ਤੈਅ ਹੈ।

ਇਕ ਦੋ ਦਿਨਾਂ ’ਚ ਉਮੀਦਵਾਰ ਐਲਾਨੇਗੀ ਕਾਂਗਰਸ: ਰੰਧਾਵਾ

ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਨੁਸਾਰ ਕਾਂਗਰਸ ਹਾਈ ਕਮਾਨ ਆਉਂਦੇ ਇੱਕ-ਦੋ ਦਿਨ ਤੱਕ ਹਲਕੇ ਤੋਂ ਉਮੀਦਵਾਰ ਐਲਾਨ ਦੇਵੇਗੀ। ਇੱਥੋਂ ਸੰਸਦ ਮੈਂਬਰ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਟਿਕਟ ਮਿਲਣੀ ਤੈਅ ਹੈ। ਕਿਉਂਕਿ ਸ੍ਰੀ ਰੰਧਾਵਾ ਦੇ ਫਰਜ਼ੰਦ ਉਦੇੈਵੀਰ ਸਿੰਘ ਰੰਧਾਵਾ 25 ਸਾਲ ਦੇ ਨਹੀਂ ਹੋਏ।

Advertisement
×