DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਭਾਸ਼ਾ ਵਿਭਾਗ ਵੱਲੋਂ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਦਾ ਐਲਾਨ

ਵੱਖ-ਵੱਖ ਵੰਨਗੀਆਂ ਦੀਆਂ 10 ਸਰਵੋਤਮ ਪੁਸਤਕਾਂ ਨੂੰ ਪੰਜਾਬੀ ਮਾਹ ਦੌਰਾਨ ਦਿੱਤੇ ਜਾਣਗੇ ਪੁਰਸਕਾਰ: ਜ਼ਫ਼ਰ

  • fb
  • twitter
  • whatsapp
  • whatsapp
featured-img featured-img
ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰ ਜੇਤੂ ਪੁਸਤਕਾਂ ਦੇ ਸਰਵਰਕ।
Advertisement

ਭਾਸ਼ਾ ਵਿਭਾਗ, ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ (2026) ਦਾ ਐਲਾਨ ਕਰ ਦਿੱਤਾ ਗਿਆ ਹੈ। ਡਾਇਰੈਕਟਰ ਭਾਸ਼ਾ ਵਿਭਾਗ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2026 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿਖੇ ਪ੍ਰਦਾਨ ਕੀਤੇ ਜਾਣਗੇ। ਪੁਰਸਕਾਰ ’ਚ ਇਨਾਮੀ ਰਾਸ਼ੀ 31,000 ਦੇ ਨਾਲ-ਨਾਲ ਦੁਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਟ ਕੀਤਾ ਜਾਵੇਗਾ। ਇਨ੍ਹਾਂ ਪੁਰਸਕਾਰਾਂ ਲਈ ਵੱਖ-ਵੱਖ ਵਿਧਾਵਾਂ ਦੀਆਂ 282 ਕਿਤਾਬਾਂ ਪ੍ਰਾਪਤ ਹੋਈਆਂ ਸਨ।

ਐਲਾਨੇ ਸਰਵੋਤਮ ਪੰਜਾਬੀ ਪੁਸਤਕ ਪੁਰਸਕਾਰਾਂ ਤਹਿਤ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਸਵੈ-ਜੀਵਨੀ/ਯਾਦਾਂ/ਰੇਖਾ ਚਿੱਤਰ) ਡਾ. ਰਣਜੀਤ ਸਿੰਘ ਦੀ ਪੁਸਤਕ ‘ਕੋਈ ਨਾਉ ਨਾ ਜਾਣੈ ਮੇਰਾ (ਆਪ ਬੀਤੀਆਂ)’ ਨੂੰ, ਨਾਨਕ ਸਿੰਘ ਪੁਰਸਕਾਰ (ਨਾਵਲ), ਜਸਪਾਲ ਮਾਨਖੇੜਾ ਦੀ ਪੁਸਤਕ ‘ਹਵੇਲੀਆਲ਼ਾ’ ਨੂੰ, ਪ੍ਰਿੰ. ਸੁਜਾਨ ਸਿੰਘ ਪੁਰਸਕਾਰ (ਕਹਾਣੀ/ਮਿੰਨੀ ਕਹਾਣੀ ਸੰਗ੍ਰਹਿ) ਭੁਪਿੰਦਰ ਸਿੰਘ ਮਾਨ ਦੀ ਪੁਸਤਕ ‘ਲਾਲ ਰੱਤਾ’ ਨੂੰ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ/ਵਿਅੰਗ) ਅਜੈ ਤਨਵੀਰ ਦੀ ਪੁਸਤਕ ‘ਜਾਦੂਨਗਰੀ ਦੇ ਜਾਦੂਗਰ’ ਨੂੰ ਦਿੱਤਾ ਜਾਵੇਗਾ। ਇਸੇ ਤਰ੍ਹਾਂ ਹੋਰ ਪੁਰਸਕਾਰ ਡਾ. ਨਵਦੀਪ ਕੌਰ, ਕੁਲਬੀਰ ਮਲਿਕ, ਜੰਗ ਬਹਾਦੁਰ ਗੋਇਲ, ਪ੍ਰਿੰ. ਲਵਲੀ ਸ. ਪੰਨੂ, ਹਰੀ ਕ੍ਰਿਸ਼ਨ ਮਾਇਰ ਤੇ ਡਾ. ਧਰਮ ਸਿੰਘ ਦੀਆਂ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣਗੇ। ਜ਼ਫ਼ਰ ਨੇ ਦੱਸਿਆ ਕਿ ਬਾਕੀ ਰਹਿੰਦੇ ਹਿੰਦੀ, ਉਰਦੂ ਅਤੇ ਸੰਸਕ੍ਰਿਤ ਦੇ ਪੁਰਸਕਾਰਾਂ ਦਾ ਐਲਾਨ ਜਲਦ ਹੀ ਕਰ ਦਿੱਤਾ ਜਾਵੇਗਾ।

Advertisement

Advertisement
Advertisement
×