DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਸ਼ਾ ਵਿਭਾਗ ਵੱਲੋਂ ਸਾਲ 2025 ਦੇ ਸਰਵੋਤਮ ਹਿੰਦੀ ਤੇ ਉਰਦੂ ਪੁਸਤਕ ਪੁਰਸਕਾਰਾਂ ਦਾ ਐਲਾਨ

ਪੰਜ ਪੁਸਤਕਾਂ ਨੂੰ ਪ੍ਰਦਾਨ ਕੀਤੇ ਜਾਣਗੇ ਪੁਰਸਕਾਰ
  • fb
  • twitter
  • whatsapp
  • whatsapp
featured-img featured-img
ਸਰਵੋਤਮ ਹਿੰਦੀ ਤੇ ਉਰਦੂ ਪੁਸਤਕ ਪੁਰਸਕਾਰ ਜੇਤੂ ਪੁਸਤਕਾਂ ਦੇ ਸਰਵਰਕ।
Advertisement

ਭਾਸ਼ਾ ਵਿਭਾਗ ਵੱਲੋਂ ਹਿੰਦੀ ਤੇ ਉਰਦੂ ਭਾਸ਼ਾਵਾਂ ਦੇ ਸਰਵੋਤਮ ਪੁਸਤਕ ਪੁਰਸਕਾਰਾਂ (2025) ਦਾ ਐਲਾਨ ਕਰ ਦਿੱਤਾ ਗਿਆ ਹੈ। ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਇਹ ਪੁਰਸਕਾਰ ਨਵੰਬਰ 2025 ਦੇ ਪੰਜਾਬੀ ਮਾਹ ਦੇ ਸੂਬਾ ਪੱਧਰੀ ਸਮਾਰੋਹ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿੱਚ ਪ੍ਰਦਾਨ ਕੀਤੇ ਜਾਣਗੇ। ਇਸ ਪੁਰਸਕਾਰ ’ਚ ਇਨਾਮੀ ਰਕਮ 31,000 ਦੇ ਨਾਲ-ਨਾਲ ਇਕ ਦੁਸ਼ਾਲਾ ਅਤੇ ਸਨਮਾਨ ਚਿੰਨ੍ਹ ਭੇਟ ਕੀਤਾ ਜਾਵੇਗਾ। ਪੁਰਸਕਾਰ ਸਾਲ 2024 ’ਚ ਛਪੀਆਂ ਹਿੰਦੀ ਭਾਸ਼ਾ ਦੀਆਂ ਵੱਖ-ਵੱਖ ਵੰਨਗੀਆਂ ਨਾਲ ਸਬੰਧਤ ਚਾਰ ਸਰਵੋਤਮ ਪੁਸਤਕਾਂ ਨੂੰ ਦਿੱਤੇ ਜਾਣਗੇ। ਇਨ੍ਹਾਂ ਪੁਰਸਕਾਰਾਂ ਲਈ 26 ਕਿਤਾਬਾਂ ਪ੍ਰਾਪਤ ਹੋਈਆਂ ਸਨ। ਉਰਦੂ ਦੇ ਇੱਕ ਪੁਰਸਕਾਰ ਲਈ ਤਿੰਨ ਕਿਤਾਬਾਂ ਪ੍ਰਾਪਤ ਹੋਈਆਂ ਸਨ। ਐਲਾਨੇ ਗਏ ਸਰਵੋਤਮ ਹਿੰਦੀ ਪੁਸਤਕ ਪੁਰਸਕਾਰਾਂ ਤਹਿਤ ਕਮਲ ਪੁਰੀ ਦੀ ਪੁਸਤਕ ‘ਚਾਕ ਪਰ ਚੜ੍ਹੇ ਸ਼ਬਦ’ ਨੂੰ ਗਿਆਨੀ ਸੰਤ ਸਿੰਘ (ਕਵਿਤਾ) ਪੁਰਸਕਾਰ, ਅਨੰਤ ਸ਼ਰਮਾ ਅਨੰਤ ਦੀ ਪੁਸਤਕ ‘ਘਰ-ਘਰ ਕੀ ਕਹਾਣੀ’ ਨੂੰ ਸੁਦਰਸ਼ਨ ਗਲਪ (ਨਾਵਲ/ਕਹਾਣੀ) ਪੁਰਸਕਾਰ, ਡਾ. ਨੀਤੂ ਰਾਣੀ ਦੀ ਪੁਸਤਕ ‘ਸ੍ਰੀ ਲਾਲ ਸ਼ੁਕਲ ਕੇ ਸਾਹਿਤਯ ਮੇਂ ਰਾਜਨੀਤਿਕ ਚੇਤਨਾ ਕੇ ਸਵਰ’ ਨੂੰ ਇੰਦਰਨਾਥ ਮਦਾਨ (ਆਲੋਚਨਾ/ਸੰਪਾਦਨ/ਗਿਆਨ/ਖੋਜ) ਪੁਰਸਕਾਰ, ਸੁਸ਼ੀਲ ਕੁਮਾਰ ਫੁੱਲ ਦੀ ਪੁਸਤਕ ‘ਲਲਕਾਰ’ ਨੂੰ ਬਾਬਾ ਫ਼ਤਹਿ ਸਿੰਘ (ਬਾਲ ਸਾਹਿਤ) ਪੁਰਸਕਾਰ ਪ੍ਰਦਾਨ ਕੀਤੇ ਜਾਣਗੇ। ਸਰਵੋਤਮ ਉਰਦੂ ਪੁਸਤਕ ਪੁਰਸਕਾਰ ਤਹਿਤ ਹਾਫ਼ਿਜ਼ ਮਹਿਮੂਦ ਸ਼ੀਰਾਨੀ (ਤਨਕੀਦ)-2025, ਡਾ. ਕਹਿਕਸ਼ਾਂ ਫ਼ਲਕ ਦੀ ਪੁਸਤਕ ‘ਉਰਦੂ ਅਫ਼ਸਾਨਾ ਔਰ ਪੰਜਾਬ’ ਨੂੰ ਪ੍ਰਦਾਨ ਕੀਤਾ ਜਾਵੇਗਾ।

ਸ੍ਰੀ ਜ਼ਫ਼ਰ ਨੇ ਸਾਰੇ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਤੇ ਵੱਖ-ਵੱਖ ਭਾਸ਼ਾਵਾਂ ਦੇ ਪ੍ਰਚਾਰ-ਪ੍ਰਸਾਰ ਲਈ ਇਸੇ ਤਰ੍ਹਾਂ ਨਿਰੰਤਰ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ।

Advertisement

Advertisement
×