ਸੰਜੀਵ ਹਾਂਡਾ
ਫ਼ਿਰੋਜ਼ਪੁਰ, 2 ਸਤੰਬਰ
ਆਬਕਾਰੀ ਵਿਭਾਗ ਨੇ ਪੁਲੀਸ ਅਧਿਕਾਰੀਆਂ ਦੇ ਨਾਲ ਸਾਂਝਾ ਆਪਰੇਸ਼ਨ ਕਰਕੇ ਸਤਲੁਜ ਦਰਿਆ ਦੇ ਅੰਦਰੂਨੀ ਇਲਾਕਿਆਂ ਵਿਚ ਛਾਪੇਮਾਰੀ ਕਰਕੇ ਸੱਠ ਹਜ਼ਾਰ ਲਿਟਰ ਲਾਹਨ ਅਤੇ ਗੈਰ ਕਾਨੂੰਨੀ ਸ਼ਰਾਬ ਦੀਆਂ ਕਰੀਬ ਛੇ ਸੌ ਬੋਤਲਾਂ ਬਰਾਮਦ ਕੀਤੀਆਂ ਜਿਨ੍ਹਾਂ ਨੂੰ ਨਸ਼ਟ ਕਰ ਦਿੱਤਾ ਗਿਆ। ਸ਼ਰਾਬ ਨੂੰ ਸਟੋਰ ਕਰਨ ਲਈ ਇਸਤੇਮਾਲ ਹੋਣ ਵਾਲੀਆਂ 25 ਪਲਾਸਟਿਕ ਤਿਰਪਾਲਾਂ ਅਤੇ ਹੋਰ ਭਾਂਡਿਆਂ ਨੂੰ ਵੀ ਜ਼ਬਤ ਕੀਤਾ ਗਿਆ ਹੈ। ਆਬਕਾਰੀ ਵਿਭਾਗ ਦੇ ਡਿਪਟੀ ਕਮਿਸ਼ਨਰ ਜੇਐਸ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ।