ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸੜਕ ’ਤੇ ਵੱਡੇ ਪੱਥਰ ਸੁੱਟੇ

ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਸੜਕ ’ਤੇ ਵੱਡੇ ਪੱਥਰ ਸੁੱਟੇ

ਗੁਰਨਾਮ ਸਿੰਘ ਚੌਹਾਨ

ਪਾਤੜਾਂ, 25 ਨਵੰਬਰ

ਮੋਦੀ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਚਲਾਇਆ ਜਾ ਰਿਹਾ ਸੰਘਰਸ਼ ਹੋਰ ਤੇਜ਼ ਹੋ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ 'ਦਿੱਲੀ ਚੱਲੋ' ਦੇ ਦਿੱਤੇ ਸੱਦੇ ਨੂੰ ਨਾਕਾਮਯਾਬ ਕਰਨ ਲਈ ਹਰਿਆਣਾ ਸਰਕਾਰ ਨੇ ਕੇਂਦਰ ਦੇ ਇਸ਼ਾਰੇ 'ਤੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਹੈ।

ਦਿੱਲੀ ਜਾਣ ਲਈ ਕਿਸਾਨਾਂ ਦੇ ਲਾਮ ਲਸ਼ਕਰ ਪੰਜਾਬ ਹਰਿਆਣਾ ਸਰਹੱਦ ਵੱਲ ਵਧਣੇ ਸ਼ੁਰੂ ਹੋ ਗਏ ਹਨ ਜਦੋਂ ਕਿ ਦੂਜੇ ਪਾਸੇ ਹਰਿਆਣਾ ਸਰਕਾਰ ਨੇ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਪੈਂਦੇ ਪਿੰਡ ਢਾਬੀ ਗੁੱਜਰਾਂ ਦੇ ਨਜ਼ਦੀਕ ਪੰਜਾਬ ਹਰਿਆਣਾ ਬਾਰਡਰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਕਿਸਾਨਾਂ ਦੀ ਹਰਿਆਣਾ ਵਿਚ ਐਂਟਰੀ ਰੋਕਣ ਲਈ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ 'ਤੇ ਹਰਿਆਣਾ ਦੇ ਪਹਿਲੇ ਪਿੰਡ ਦਾਤਾ ਸਿੰਘ ਵਾਲੇ ਦੇ ਨਜ਼ਦੀਕ ਕੌਮੀ ਮੁੱਖ ਮਾਰਗ ਉੱਤੇ ਵੱਡੀ ਪੱਧਰ ਉੱਤੇ ਪੱਥਰ ਸੁੱਟ ਦਿੱਤੇ ਜਾਣ ਦੇ ਨਾਲ-ਨਾਲ ਬੈਰੀਕੇਡ ਤੇ ਕੰਡਿਆਲੀ ਤਾਰ ਲਗਾਈ ਜਾ ਰਹੀ ਹੈ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਦਿੱਲੀ ਵਿੱਚ ਧਰਨੇ ਦੇ ਦਿੱਤੇ ਗਏ ਸੱਦੇ ’ਤੇ ਅੱਜ ਇਥੋਂ ਕਿਸਾਨਾਂ ਦੇ ਕਾਫਲੇ ਰਵਾਨਾ ਹੋਏ। ਸ਼ਹਿਰ ਦੇ ਕਾਕੜਾ ਰੋਡ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਇਕਾਈ ਪ੍ਰਧਾਨ ਕਰਮਜੀਤ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੇ ਖਾਣ-ਪੀਣ ਦਾ ਸਾਮਾਨ ਤੇ ਕੱਪੜੇ ਟਰਾਲੀ ਵਿੱਚ ਰੱਖ ਕੇ ਦਿੱਲੀ ਧਰਨੇ ਵਿੱਚ ਸ਼ਾਮਲ ਹੋਣ ਲਈ ਰਵਾਨਗੀ ਪਾ ਦਿੱਤੀ। ਪਿੰਡ ਸਕਰੌਦੀ ਤੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਲਾਲੀ ਗਰੇਵਾਲ ਦੀ ਅਗਵਾਈ ਹੇਠ ਕਿਸਾਨਾਂ ਦਾ ਕਾਫਲਾ ਚੱਲ ਪਿਆ।

ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਬਲਾਕ ਦੇ ਕਈ ਪਿੰਡਾਂ ਤਾਂ ਟਰਾਲੀਆਂ ਦੇ ਕਾਫਲੇ ਪਹਿਲਾਂ ਹੀ ਖਨੌਰੀ ਬਾਰਡਰ ’ਤੇ ਪਹੁੰਚ ਚੁੱਕੇ ਹਨ। ਉਨ੍ਹਾਂ ਕਿਹਾ ਕਿ ਖਨੌਰੀ ਬਾਰਡਰ ’ਤੇ ਹਰਿਆਣਾ ਵਾਲੇ ਪੁਲੀਸ ਨਾਕੇ ਲਗਾਈ ਖੜੀ ਅਤੇ ਪੰਜਾਬ ਵਾਲੇ ਪਾਸੇ ਕਿਸਾਨ ਕਾਫਲੇ ਇਕੱਠੇ ਹੋ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ, ਰਣਧੀਰ ਸਿੰਘ ਭੱਟੀਵਾਲ ਅਤੇ ਸੁਖਦੇਵ ਸਿੰਘ ਬਾਲਦ ਕਲਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਲਾਏ ਜਾ ਰਹੇ ਅੜਿੱਕਿਆਂ ਕਾਰਨ ਕਿਸਾਨਾਂ ਅੰਦਰ ਹੋਰ ਰੋਹ ਵੱਧਦਾ ਜਾ ਰਿਹਾ ਹੈ। ਭਾਕਿਯੂ ਰਾਜੇਵਾਲ ਦੇ ਆਗੂ ਕਸ਼ਮੀਰ ਸਿੰਘ ਕਾਕੜਾ ਨੇ ਦੱਸਿਆ ਕਿ ਕਿਸਾਨਾਂ ਦਾ ਵੱਡਾ ਕਾਫਲਾ ਰਵਾਨਾ ਹੋ ਗਿਆ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All