DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bathinda ਵਿੱਚ ਕਾਂਗਰਸ ਆਗੂ Khushbaz Singh Jatana ਦਾ ਅੰਤਿਮ ਸੰਸਕਾਰ

ਰਾਜਾ ਵੜਿੰਗ ਅਤੇ ਪਰਗਟ ਸਿੰਘ ਨੇ ਹਾਦਸੇ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ

  • fb
  • twitter
  • whatsapp
  • whatsapp
Advertisement

ਕਾਂਗਰਸ ਆਗੂ ਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਦਾ ਅੱਜ ਬਠਿੰਡਾ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਹ ਪਾਣੀਪਤ ਨੇੜੇ ਬੀਤੇ ਦਿਨੀਂ ਹੋਏ ਸੜਕ ਹਾਦਸੇ ਵਿਚ ਹਲਾਕ ਹੋ ਗਏ ਸਨ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਪਰਗਟ ਸਿੰਘ, ਕੁਸ਼ਲਦੀਪ ਸਿੰਘ ਢਿੱਲੋਂ, ਵਿਜੈਇੰਦਰ ਸਿੰਗਲਾ ਸਮੇਤ ਵੱਖ-ਵੱਖ ਸਿਆਸੀ ਆਗੂਆਂ ਨੇ ਜਟਾਣਾ ਨੂੰ ਅੰਤਿਮ ਵਿਦਾਇਗੀ ਦਿੱਤੀ। ਉਨ੍ਹਾਂ ਦੇ ਸਸਕਾਰ ਸਮੇਂ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਪੁੱਜੇ।

ਇਸ ਮੌਕੇ ਰਾਜਾ ਵੜਿੰਗ ਨੇ ਮੰਗ ਕੀਤੀ ਕਿ ਇਸ ਹਾਦਸੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ, ਕਿਉਂਕਿ ਇਹ ਹਾਦਸਾ ਇਕ ਸੜਕ ਕਿਨਾਰੇ ਵਾਪਰਿਆ ਹੈ। ਉਨ੍ਹਾਂ ਕਿਹਾ, 'ਜਟਾਣਾ ਦੀ ਖੜ੍ਹੀ ਗੱਡੀ ਨੂੰ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਦਿਨ ਦਿਹਾੜੇ ਕੋਈ ਵਾਹਨ ਖੜ੍ਹੀ ਕਾਰ ਵਿੱਚ ਕਿਵੇਂ ਵੱਜ ਸਕਦਾ ਹੈ? ਸੱਚਾਈ ਉਦੋਂ ਸਾਹਮਣੇ ਆਵੇਗੀ ਜਦੋਂ ਟਰੱਕ ਡਰਾਈਵਰ ਗ੍ਰਿਫ਼ਤਾਰ ਹੋ ਜਾਵੇਗਾ।'

Advertisement

ਉੱਥੇ ਹੀ ਜਲੰਧਰ ਕੈਂਟ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਇਸ ਘਟਨਾ ਨੇ ਕਈ ਅਣਸੁਲਝੇ ਸਵਾਲ ਛੱਡ ਦਿੱਤੇ ਹਨ ਅਤੇ ਇਸ ਹਾਦਸੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਣੀ ਚਾਹੀਦੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਮੌਕੇ ਸਮੁੱਚੀ ਕਾਂਗਰਸ ਪਾਰਟੀ ਜਟਾਣਾ ਪਰਿਵਾਰ ਨਾਲ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਜਟਾਣਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Advertisement

ਜ਼ਿਕਰਯੋਗ ਹੈ ਕਿ ਇਹ ਹਾਦਸਾ ਬੀਤੀ ਸ਼ਾਮ 6:15 ਵਜੇ ਦੇ ਲਗਪਗ ਉਸ ਵੇਲੇ ਵਾਪਰਿਆ ਜਦੋਂ ਨੌਜਵਾਨ ਕਾਂਗਰਸੀ ਆਗੂ ਦੀ ਗੱਡੀ ਦਾ ਟਾਇਰ ਪੈਂਚਰ ਹੋ ਗਿਆ ਅਤੇ ਉਹ ਪੈਂਚਰ ਲਗਵਾਉਣ ਲਈ ਰੁਕੇ ਸਨ ਕਿ ਇਸ ਦੌਰਾਨ ਇੱਕ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ।

ਖੁਸ਼ਬਾਜ ਸਿੰਘ ਜਟਾਣਾ ਕਾਂਗਰਸ ਦੇ ਸਰਗਰਮ ਮੈਂਬਰ ਸਨ ਤੇ ਉਹ ਪੰਜਾਬ ਕਾਂਗਰਸ ਦੇ ਬਠਿੰਡਾ ਦਿਹਾਤੀ ਦੇ ਸਾਬਕਾ ਪ੍ਰਧਾਨ ਅਤੇ ਤਲਵੰਡੀ ਸਾਬੋ ਹਲਕੇ ਤੋਂ ਯੂਥ ਕਾਂਗਰਸ ਦੇ ਸਾਬਕਾ ਵਾਈਸ ਪ੍ਰਧਾਨ ਵੀ ਸਨ। ਉਨ੍ਹਾਂ ਨੇ 2022 'ਚ ਤਲਵੰਡੀ ਸਾਬੋ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਵੀ ਲੜੀ ਸੀ, ਹਾਲਾਂਕਿ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਸੀ।

Advertisement
×