ਜਥੇਦਾਰ ਗੜਗੱਜ ਦੇ ਨੇੜਲੇ ਰਿਸ਼ਤੇਦਾਰ ਨਮਿਤ ਅੰਤਿਮ ਅਰਦਾਸ
ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਜੀਜਾ ਗੁਰਵਿੰਦਰ ਸਿੰਘ (ਏਐੱਸਆਈ ਪੰਜਾਬ ਪੁਲੀਸ) ਦਾ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਸੰਗਰਾਣਾ ਸਾਹਿਬ, ਅੰਮ੍ਰਿਤਸਰ ਵਿਖੇ ਹੋਇਆ। ਸਮਾਗਮ ਵਿੱਚ ਗੁਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੱਖ-ਵੱਖ ਧਾਰਮਿਕ, ਪੰਥਕ, ਸਿਆਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਸ਼੍ੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪੰਥਕ ਸ਼ਖ਼ਸੀਅਤਾਂ ਨੇ ਮ੍ਰਿਤਕ ਦੀ ਪਤਨੀ ਹਰਜੀਤ ਕੌਰ ਨੂੰ ਸਿਰੋਪਾਓ ਦਿੱਤਾ ਅਤੇ ਪੁੱਤਰ ਗੁਰਜੀਤ ਸਿੰਘ ਨੂੰ ਦਸਤਾਰਾਂ ਦਿੱਤੀਆਂ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ, ਬੁੱਢਾ ਦਲ ਵੱਲੋਂ ਸਰਬਜੀਤ ਸਿੰਘ ਬੇਦੀ ਤੇ ਹੋਰ ਪੰਥਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਹਜ਼ੂਰੀ ਰਾਗੀ ਭਾਈ ਹਰਦੀਪ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਗਾਇਨ ਕੀਤਾ। ਸ਼੍ਰੋਮਣੀ ਅਕਾਲੀ ਦਲ ਤੋਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਪਰਮਜੀਤ ਸਿੰਘ ਸਰਨਾ, ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਅਤੇ ਅਕਾਲੀ ਆਗੂਆ ਸਣੇ ਤਰਸੇਮ ਸਿੰਘ ਅਤੇ ਹੋਰ ਹਾਜ਼ਰ ਸਨ।