DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਰਾਜ ਭਵਨ ਵੱਲ ਜਾਂਦੀਆਂ ਆਂਗਣਵਾੜੀ ਵਰਕਰਾਂ ’ਤੇ ਲਾਠੀਚਾਰਜ

ਅਧਿਕਾਰੀ ਨੂੰ ਸੌਂਪਿਆ ਮੰਗ ਪੱਤਰ
  • fb
  • twitter
  • whatsapp
  • whatsapp
Advertisement

ਕੁਲਦੀਪ ਸਿੰਘ

ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਆਪਣੇ ਤੇ ਲਾਭਪਾਤਰੀਆਂ ਦੇ ਹੱਕਾਂ ਦੀ ਰਾਖੀ ਲਈ ਇਸਤਰੀ ਤੇ ਬਾਲ ਵਿਕਾਸ ਵਿਭਾਗ ਦਫਤਰ ਅੱਗੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ ਜਿਸ ’ਚ ਸ਼ਾਮਲ ਵੱਡੀ ਗਿਣਤੀ ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗਾਂ ਪੂਰੀਆਂ ਕਰਨ ’ਤੇ ਜ਼ੋਰ ਦਿੱਤਾ। ਰੋਸ ਪ੍ਰਦਰਸ਼ਨ ਵਾਲੀ ਥਾਂ ’ਤੇ ਪਹੁੰਚੇ ਵਿਭਾਗੀ ਡਾਇਰੈਕਟਰ ਵੱਲੋਂ ਦਿੱਤੇ ਭਰੋਸਿਆਂ ਤੋਂ ਸੰਤੁਸ਼ਟ ਨਾ ਹੋ ਕੇ ਵਰਕਰਾਂ ਨੇ ਗਵਰਨਰ ਹਾਊਸ ਵੱਲ ਨੂੰ ਕੂਚ ਕਰਨ ਦਾ ਐਲਾਨ ਕਰ ਦਿੱਤਾ। ਹਾਲਾਂਕਿ ਵੱਡੀ ਗਿਣਤੀ ’ਚ ਤਾਇਨਾਤ ਮਹਿਲਾ ਤੇ ਪੁਰਸ਼ ਪੁਲੀਸ ਬਲਾਂ ਨੇ ਉਨ੍ਹਾਂ ਨੂੰ ਬੈਰੀਕੇਡ ਲਾ ਕੇ ਰੋਕ ਲਿਆ ਤੇ ਹਲਕਾ ਲਾਠੀਚਾਰਜ ਵੀ ਕੀਤਾ ਗਿਆ। ਗਵਰਨਰ ਹਾਊਸ ਵੱਲੋਂ ਐੱਸਡੀਐੱਮ ਨੇ ਪਹੁੰਚ ਕੇ ਮੰਗ ਪੱਤਰ ਲਿਆ ਜਿਸ ਉਪਰੰਤ ਪ੍ਰਦਰਸ਼ਨ ਸਮਾਪਤ ਕੀਤਾ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਗਵਰਨਰ ਹਾਊਸ ਵੱਲ ਕੂਚ ਕਰਨ ਦਾ ਮਕਸਦ ਈਕੇਵਾਈਸੀ ਤੇ ਐੱਫਆਰਐੱਸ (ਫੇਸ ਰੈਕੋਗਨਾਈਜੇਸ਼ਨ ਸਿਸਟਮ) ਬੰਦ ਕਰਕੇ ਸੌਖੇ ਢੰਗ ਨਾਲ ਲਾਭ ਦੇਣ ਸਬੰਧੀ ਮਤੇ ਪਹੁੰਚਾਉਣਾ ਸੀ।

Advertisement

ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਂਗਣਵਾੜੀ ਵਰਕਰਾਂ ਹੈਲਪਰਾਂ ਤੋਂ ਬਿਨਾਂ ਹਥਿਆਰ ਦਿੱਤੇ ਜਬਰਨ ਕੰਮ ਕਰਾਉਣ ਲਈ ਤਾਨਾਸ਼ਾਹੀ ਰਵੱਈਆ ਅਪਣਾਇਆ ਹੋਇਆ ਹੈ। ਫੈਡਰੇਸ਼ਨ ਦੇ ਕੌਮੀ ਪ੍ਰਧਾਨ ਊਸ਼ਾ ਰਾਣੀ ਨੇ ਕਿਹਾ ਕਿ ਦੇਸ਼ ’ਚ ਕੁਪੋਸ਼ਣ ਲਗਾਤਾਰ ਵਧ ਰਿਹਾ ਹੈ। ਸਰਕਾਰ ਪੋਸ਼ਣ ਦੇ ਨਾਂ ’ਤੇ ਦਿੱਤੇ ਜਾਣ ਵਾਲੇ ਸਪਲੀਮੈਂਟਰੀ ਨਿਊਟਰੀਸ਼ਨ ਵੰਡ ਲਈ ਬੇਲੋੜੀਆਂ ਸ਼ਰਤਾਂ ਲਾ ਕੇ ਬਜਟ ਵਧਾਉਣ ਦੀ ਜਗ੍ਹਾ ਪੋਸ਼ਣ ਟਰੈਕ ਦੇ ਨਾਂ ’ਤੇ ਨਿਗਰਾਨੀ ਕਰਕੇ ਟੇਢੇ ਢੰਗ ਨਾਲ ਲਾਭ ਤੋਂ ਵਾਂਝੇ ਕਰਨਾ ਚਾਹੁੰਦੀ ਹੈ। ਪ੍ਰਧਾਨ ਮੰਤਰੀ ਮਾਤਰਤ ਬੰਧਨਾ ਯੋਜਨਾ ਦਾ ਲਾਭ ਜੋ ਪਹਿਲਾਂ ਵੀ ਬਹੁਤ ਸਾਰੀਆਂ ਸ਼ਰਤਾਂ ਨਾਲ ਮਿਲਦਾ ਹੈ। ਉਸ ’ਚ ਪੋਸ਼ਣ ਟਰੈਕ ਨਾਲ ਫੇਸ ਆਈਡੀ ਜੋੜਨਾ ਵੀ ਲਾਭ ਤੋਂ ਵਾਂਝੇ ਕਰਨਾ ਹੈ।

ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਲਾਭਪਾਤਰੀਆਂ ਵਿੱਚੋਂ 80 ਪ੍ਰਤੀਸ਼ਤ ਲੋਕਾਂ ਕੋਲ ਮੋਬਾਈਲ ਨਹੀਂ ਹਨ, ਇਸ ਕਰਕੇ ਕੇਵਾਈਸੀ ਵਰਗੀਆਂ ਬੇਲੋੜੀਆਂ ਸ਼ਰਤਾਂ ਲਾ ਕੇ ਆਂਗਣਵਾੜੀ ਵਰਕਰਾਂ ਤੇ ਲਾਭਪਾਤਰੀਆਂ ਨੂੰ ਵੀ ਮਾਨਸਿਕ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਯੂਨੀਅਨ ਨੇ ਮੰਗ ਕੀਤੀ ਕਿ ਕਿ ਵਿਭਾਗੀ ਤਾਨਾਸ਼ਾਹੀ ਰੋਕ ਕੇ ਕੇਵਾਈਸੀ ਤੇ ਐੱਫ.ਆਰ.ਐੱਸ. ਵਰਗੀਆਂ ਬੇਲੋੜੀਆਂ ਸ਼ਰਤਾਂ ਖਤਮ ਕੀਤੀਆ ਜਾਣ ਤੇ ਮਾਣ ਭੱਤਾ ਦੁਗਣਾ ਕੀਤਾ ਜਾਵੇ।

Advertisement
×