ਟਿ੍ਰਬਿਊਨ ਨਿਊਜ਼ ਸਰਵਿਸ
ਲੁਧਿਆਣਾ, 22 ਦਸੰਬਰ
ਪੰਜਾਬ ਦੀਆਂ ਜੇਲ੍ਹਾਂ ’ਚ ਬੰਦ ਕੈਦੀਆਂ ਦੇ ਮੰਨੋਰੰਜਨ ਲਈ ਜੇਲ੍ਹ ਵਿਭਾਗ ਨੇ ‘ਰੇਡੀਓ ਉਜਾਲਾ ਪੰਜਾਬ’ ਦੇ ਨਾਂ ’ਤੇ ਇੱਕ ਵਿਸ਼ੇਸ਼ ਰੇਡੀਓ ਸਿਸਟਮ ਸ਼ੁਰੂ ਕੀਤਾ ਹੈ, ਜਿਸ ਦਾ ਉਦਘਾਟਨ ਅੱਜ ਏਡੀਜੀਪੀ ਜੇਲ੍ਹ ਪ੍ਰਵੀਨ ਸਿਨਹਾ ਨੇ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਇਹ ਸਿਸਟਮ ਪੰਜਾਬ ਦੀਆਂ ਛੇ ਜੇਲ੍ਹਾਂ ’ਚ ਸ਼ੁਰੂ ਕੀਤਾ ਜਾਵੇਗਾ ਅਤੇ ਹੌਲੀ-ਹੌਲੀ ਇਸ ਨੂੰ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ’ਚ ਸ਼ੁਰੂ ਕਰ ਦਿੱਤਾ ਜਾਵੇਗਾ। ਏਡੀਜੀਪੀ ਸਿਨਹਾ ਨੇ ਦੱਸਿਆ ਕਿ ਜੇਲ੍ਹਾਂ ’ਚ ਰੇਡੀਓ ਸਿਸਟਮ ਇੰਡੀਆ ਵਿਜ਼ਨ ਫਾਊਡੇਸ਼ਨ ਦੇ ਸਹਿਯੋਗ ਨਾਲ ਸਥਾਪਿਤ ਕੀਤਾ ਜਾ ਰਿਹਾ ਹੈ। ਜੋ ਜੇਲ੍ਹਾਂ ’ਚ ਵੱਖ ਵੱਖ ਸੁਧਾਰ ਪ੍ਰਾਜੈਕਟਾਂ ਨੂੰ ਚਲਾਉਣ ’ਚ ਮੋਹਰੀ ਹੈ।