ਐਕਸੀਓਮ-4 ਮਿਸ਼ਨ ਦੀ ਲਾਂਚਿੰਗ ਮੁੜ ਮੁਲਤਵੀ
ਨਵੀਂ ਦਿੱਲੀ: ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਅਤੇ ਤਿੰਨ ਹੋਰਾਂ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ ਲੈ ਕੇ ਜਾਣ ਵਾਲੇ ਐਕਸੀਓਮ-4 ਮਿਸ਼ਨ ਦੀ ਐਤਵਾਰ ਨੂੰ ਹੋਣ ਵਾਲੀ ਲਾਂਚਿੰਗ ਮੁੜ ਮੁਲਤਵੀ ਕਰ ਦਿੱਤੀ ਹੈ। ਨਵੀਂ ਤਰੀਕ ਦਾ ਐਲਾਨ...
Advertisement
ਨਵੀਂ ਦਿੱਲੀ: ਅਮਰੀਕੀ ਪੁਲਾੜ ਏਜੰਸੀ ਨਾਸਾ ਨੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਅਤੇ ਤਿੰਨ ਹੋਰਾਂ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ ਲੈ ਕੇ ਜਾਣ ਵਾਲੇ ਐਕਸੀਓਮ-4 ਮਿਸ਼ਨ ਦੀ ਐਤਵਾਰ ਨੂੰ ਹੋਣ ਵਾਲੀ ਲਾਂਚਿੰਗ ਮੁੜ ਮੁਲਤਵੀ ਕਰ ਦਿੱਤੀ ਹੈ। ਨਵੀਂ ਤਰੀਕ ਦਾ ਐਲਾਨ ਆਉਣ ਵਾਲੇ ਦਿਨਾਂ ’ਚ ਕੀਤਾ ਜਾਵੇਗਾ। ਪੁਲਾੜ ਏਜੰਸੀ ਨੇ ਕਿਹਾ ਕਿ ਔਰਬਿਟਲ ਲੈਬ ਦੇ ਜ਼ਵੇਜ਼ਦਾ ਸਰਵਿਸ ਮੌਡੀਊਲ ਦੇ ਪਿਛਲੇ ਹਿੱਸੇ ਦੀ ਮੁਰੰਮਤ ਤੋਂ ਬਾਅਦ ਕੌਮਾਂਤਰੀ ਪੁਲਾੜ ਸਟੇਸ਼ਨ ਦੇ ਸੰਚਾਲਨ ਦਾ ਮੁਲਾਂਕਣ ਜਾਰੀ ਰੱਖਣ ਲਈ ਉਨ੍ਹਾਂ ਨੂੰ ਹੋਰ ਸਮਾਂ ਚਾਹੀਦਾ ਹੈ। -ਪੀਟੀਆਈ
Advertisement
Advertisement