ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਮੁਹਿੰਮ ਸ਼ੁਰੂ

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਛੇ ਵਿਦਿਆਰਥੀਆਂ ਨੂੰ ਨਿੱਜੀ ਤੌਰ ’ਤੇ ਸਮਾਰਟ ਫ਼ੋਨ ਸੌਂਪੇ

ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦੀ ਮੁਹਿੰਮ ਸ਼ੁਰੂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਅਗਸਤ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬਾ ਪੱਧਰ ’ਤੇ 92 ਕਰੋੜ ਦੀ ਲਾਗਤ ਵਾਲੀ ‘ਪੰਜਾਬ ਸਮਾਰਟ ਕੁਨੈਕਟ ਸਕੀਮ’ ਦਾ ਆਗਾਜ਼ ਕੀਤਾ। ਮੁੱਖ ਮੰਤਰੀ ਨੇ ਸੰਕੇਤਕ ਰੂਪ ਵਿੱਚ ਬਾਰ੍ਹਵੀਂ ਜਮਾਤ ਦੇ ਛੇ ਵਿਦਿਆਰਥੀਆਂ ਨੂੰ ਨਿੱਜੀ ਤੌਰ ’ਤੇ ਸਮਾਰਟ ਫ਼ੋਨ ਸੌਂਪੇ। ਪੰਜਾਬ ਭਰ ਵਿੱਚ 26 ਵੱਖ-ਵੱਖ ਥਾਵਾਂ ’ਤੇ ਮੰਤਰੀਆਂ, ਵਿਧਾਇਕਾਂ ਅਤੇ ਹੋਰਾਂ ਨੇ ਸਕੀਮ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਰੇਕ ਮੰਤਰੀ ਨੇ ਅੱਜ ਵਿਦਿਆਰਥੀਆਂ ਨੂੰ 20-20 ਫ਼ੋਨ ਨਿੱਜੀ ਤੌਰ ’ਤੇ ਵੰਡੇ। ਇਸ ਸਕੀਮ ਤਹਿਤ ਸਾਲ 2017-18 ਦੇ ਸੂਬਾਈ ਬਜਟ ਵਿੱਚ 100 ਕਰੋੜ ਰੁਪਏ ਰੱਖੇ ਗਏ ਸਨ ਅਤੇ ਇਸ ਦੇ ਪਹਿਲੇ ਪੜਾਅ, ਜੋ ਨਵੰਬਰ 2020 ਤੱਕ ਮੁਕੰਮਲ ਹੋਵੇਗਾ, ਵਿੱਚ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ 1,74,015 ਵਿਦਿਆਰਥੀਆਂ ਨੂੰ ਵੱਡੀ ਸਹੂਲਤ ਹਾਸਲ ਹੋਵੇਗੀ।

ਇਨ੍ਹਾਂ ਵਿਦਿਆਰਥੀਆਂ ਵਿੱਚ 87,395 ਲੜਕੇ ਅਤੇ 86,620 ਲੜਕੀਆਂ ਹਨ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਹੋਰ ਪਛੜੀਆਂ ਸ਼੍ਰੇਣੀਆਂ (ਓਬੀਸੀ) ਅਤੇ ਅਨੁਸੂਚਿਤ ਜਾਤੀਆਂ ਤੇ ਅਨੁਸੂਚਿਤ ਕਬੀਲਿਆਂ ਨਾਲ ਸਬੰਧਤ ਹਨ। ਸਕੀਮ ਦੇ ਘੇਰੇ ਹੇਠ ਆਉਣ ਵਾਲੇ ਵਿਦਿਆਰਥੀਆਂ ਵਿੱਚ 36,555 ਲਾਭਪਾਤਰੀ ਓਬੀਸੀ, 94,832 ਐੱਸਸੀ ਅਤੇ 13 ਵਿਦਿਆਰਥੀ ਐੱਸਟੀ ਨਾਲ ਸਬੰਧਤ ਹਨ। ਵੱਡੀ ਗਿਣਤੀ ਵਿੱਚ ਵਿਦਿਆਰਥੀ ਪੇਂਡੂ ਇਲਾਕਿਆਂ ਤੋਂ ਹਨ, ਜਿਨ੍ਹਾਂ ਦੀ ਗਿਣਤੀ 1,11,857 ਹੈ ਅਤੇ ਬਾਕੀ ਸ਼ਹਿਰਾਂ ਦੇ ਸਰਕਾਰੀ ਸਕੂਲ ਨਾਲ ਸਬੰਧਤ ਹਨ।

ਅੱਜ ਦੁਪਹਿਰੇ ਇੱਥੇ ਪੰਜਾਬ ਸਿਵਲ ਸਕੱਤਰੇਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਜਨਮ-ਅਸ਼ਟਮੀ ਦੇ ਪਾਵਨ ਦਿਹਾੜੇ ਅਤੇ ਕੌਮਾਂਤਰੀ ਯੁਵਕ ਦਿਵਸ ਮੌਕੇ ਸਕੀਮ ਦੀ ਸ਼ੁਰੂਆਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਲੋਕ ਚੋਣ ਮਨੋਰਥ ਪੱਤਰ ਵਿੱਚ ਕੀਤੇ ਵਾਅਦਿਆਂ ’ਤੇ ਵਿਸ਼ਵਾਸ ਕਰਦੇ ਹਨ ਜਿਸ ਕਰਕੇ ਇਕ-ਇਕ ਵਾਅਦੇ ਨੂੰ ਪੂਰਾ ਕਰਨਾ ਉਨ੍ਹਾਂ ਦਾ ਫ਼ਰਜ਼ ਬਣਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਹਾਮਾਰੀ ਦੇ ਮੌਜੂਦਾ ਸਮੇਂ ਇਨ੍ਹਾਂ ਫੋਨਾਂ ਦੀ ਅਹਿਮੀਅਤ ਹੋਰ ਵੀ ਵਧ ਗਈ ਹੈ ਕਿਉਂ ਜੋ ਆਨਲਾਈਨ ਸਿੱਖਿਆ ਪ੍ਰਣਾਲੀ ਕਾਰਨ ਫੋਨ ਜ਼ਰੂਰਤ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਸਮਾਰਟ ਫੋਨ ਮਾਰਚ ਵਿੱਚ ਵੰਡਣ ਦੀ ਯੋਜਨਾ ਸੀ, ਪਰ ਕੋਵਿਡ ਸੰਕਟ ਕਾਰਨ ਦੇਰੀ ਹੋ ਗਈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੀ ਬੋਰਡ ਪ੍ਰੀਖਿਆ ਦੀ ਤਿਆਰੀ ਲਈ ਕੋਰਸ ਸਮੱਗਰੀ, ਪੁਰਾਣੇ ਪੇਪਰ ਆਦਿ ਡਾਊਨਲੋਡ ਕਰਨ ਵਿੱਚ ਮਦਦ ਮਿਲੇਗੀ।

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਇਹ ਸਕੀਮ ਗ਼ਰੀਬੀ ਦੇ ਪਾੜੇ ਨੂੰ ਖ਼ਤਮ ਕਰੇਗੀ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਸੂਬੇ ਦੇ ਵਿੱਤੀ ਸੰਕਟਾਂ ਵਿਚ ਘਿਰੇ ਹੋਣ ਦੇ ਬਾਵਜੂਦ ਇਹ ਵਾਅਦਾ ਪੂਰਾ ਕੀਤਾ ਹੈ। ਉਦਯੋਗ ਵਿਭਾਗ ਇਨਫੋਟੈਕ ਰਾਹੀਂ ਹੋਰ ਫੋਨ ਖਰੀਦਣ ਜਾ ਰਿਹਾ ਹੈ ਅਤੇ ਇਸ ਦੀ ਵੰਡ ਮੈਸਰਜ਼ ਲਾਵਾ ਦੁਆਰਾ ਕੀਤੀ ਜਾਵੇਗੀ।

ਸਮਾਰਟ ਫੋਨਾਂ ਦਾ ਬਜਟ ਸਰੰਡਰ ਕੀਤਾ

ਸੂਤਰਾਂ ਦੀ ਮੰਨੀਏ ਤਾਂ ਪੰਜਾਬ ਸਰਕਾਰ ਕੋਲ 25 ਹਜ਼ਾਰ ਸਮਾਰਟ ਫੋਨਾਂ ਦੀ ਪਹਿਲੀ ਖੇਪ ਪਹੁੰਚੀ ਹੈ। ਲਾਵਾ ਕੰਪਨੀ ਨੇ ਬਾਕੀ 25 ਹਜ਼ਾਰ ਸਮਾਰਟ ਫ਼ੋਨ ਸਤੰਬਰ ਦੇ ਅਖੀਰ ਤੱਕ ਦੇਣ ਦੀ ਗੱਲ ਆਖੀ ਹੈ। ਬਾਕੀ 1.25 ਲੱਖ ਦੀ ਸਪਲਾਈ ਅਤੇ ਵੰਡ ਕਾਫ਼ੀ ਮੁਸ਼ਕਲ ਕੰਮ ਹੋਵੇਗਾ। ਕਿਉਂਕਿ ਉਦੋਂ ਤੱਕ 12ਵੀਂ ਦੇ ਬਾਕੀ ਵਿਦਿਆਰਥੀ ਸਕੂਲ ਛੱਡ ਚੁੱਕੇ ਹੋਣਗੇ। ਸੂਤਰਾਂ ਮੁਤਾਬਕ ਸਮਾਰਟ ਫੋਨਾਂ ਵਾਸਤੇ ਯੁਵਕ ਭਲਾਈ ਵਿਭਾਗ ਨੂੰ 100 ਕਰੋੜ ਦਾ ਬਜਟ ਦਿੱਤਾ ਗਿਆ ਸੀ, ਉਹ ਵੀ ਸਰਕਾਰ ਨੇ ਕੋਵਿਡ ਕਰਕੇ ਸਰੰਡਰ ਕਰਵਾ ਲਿਆ ਹੈ। ਵਿਭਾਗ ਦੀਆਂ ਬਾਕੀ ਗਤੀਵਿਧੀਆਂ ਲਈ ਆਏ 19 ਕਰੋੜ ਰੁਪਏ ਸਰੰਡਰ ਕਰਵਾਏ ਗਏ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ

ਸ਼ਹਿਰ

View All