ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਅਕਤੂਬਰ
ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜ ਰਹੀ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਗੰਭੀਰ ਸਥਿਤੀ ਵੱਲ ਧਿਆਨ ਨਹੀਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਚੰਗੇ ਅਤੇ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣਾ ਮੁੱਖ ਮੰਤਰੀ ਦੀ ਜ਼ਿੰਮੇਵਾਰੀ ਹੁੰਦੀ ਹੈ।