DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Lawrence Bishnoi Canada: ਕੈਨੇਡਾ ਵਿੱਚ ਲਾਰੈਂਸ ਬਿਸ਼ਨੋਈ ਗਰੋਹ ਨਾਲ ਸਬੰਧਤ ਪਰਵਾਸੀਆਂ ਨੂੰ ਵਾਪਸ ਭੇਜਿਆ ਜਾਵੇ: ਸੰਸਦ ਮੈਂਬਰ

Canada Gang Deportation: ਬ੍ਰਿਟਿਸ਼ ਕੋਲੰਬੀਆ ਹਲਕੇ ਦੇ ਸੰਸਦ ਮੈਂਬਰ ਬਰੈਡ ਵਿਸ ਨੇ ਇਮੀਗਰੇਸ਼ਨ ਤੇ ਸਟੂਡੈਂਟ ਵੀਜ਼ਾ ਦੀ ਦੁਰਵਰਤੋਂ ਕਰ ਕੇ ਸਹਿਮ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ; ਫਿਰੌਤੀਆਂ ਦੇ ਵਧਦੇ ਮਾਮਲਿਆਂ ’ਤੇ ਚਿੰਤਾ ਪ੍ਰਗਟਾਈ

  • fb
  • twitter
  • whatsapp
  • whatsapp
featured-img featured-img
Lawrence Bishnoi ਦੀ ਫਾਈਲ ਫੋਟੋ
Advertisement

Lawrence Bishnoi Canada: ਕੈਨੇਡਾ ਵਿੱਚ ਲਾਰੈਂਸ ਬਿਸ਼ਨੋਈ ਗਰੋਹ ਨਾਲ ਜੁੜੀਆਂ ਗੋਲੀਬਾਰੀ ਦੀਆਂ ਘਟਨਾਵਾਂ, ਫਿਰੌਤੀ ਅਤੇ ਕਤਲਾਂ ਦੇ ਮਾਮਲਿਆਂ ਨੂੰ ਲੈ ਕੇ ਮਾਮਲਾ ਭਖ ਗਿਆ ਹੈ। ਕੰਜ਼ਰਵੇਟਿਵ ਪਾਰਟੀ ਦੇ ਸੰਸਦ ਮੈਂਬਰ (MP) ਬਰੈਡ ਵਿਸ ਨੇ ਦੋਸ਼ ਲਾਇਆ ਹੈ ਕਿ ਬਿਸ਼ਨੋਈ ਗਰੋਹ ਦੇ ਮੈਂਬਰ ਅਤੇ ਕੈਨੇਡਾ ਦੇ ਇਮੀਗ੍ਰੇਸ਼ਨ ਤੇ ਸਟੂਡੈਂਟ ਵੀਜ਼ਾ ਸਿਸਟਮ ਦੀ ਦੁਰਵਰਤੋਂ ਕਰਨ ਵਾਲੇ ਦੇਸ਼ ਵਿੱਚ ਹਿੰਸਕ ਅਪਰਾਧਾਂ ਅਤੇ ਫਿਰੌਤੀ ਦੇ ਮਾਮਲਿਆਂ ਵਿੱਚ ਵਾਧਾ ਕਰ ਰਹੇ ਹਨ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸਟੂਡੈਂਟ ਵੀਜ਼ਾ ’ਤੇ ਰਹਿ ਰਹੇ ਜਿਹੜੇ ਵੀ ਲੋਕਾਂ ਦਾ ਸਬੰਧ ਬਿਸ਼ਨੋਈ ਗਰੋਹ ਨਾਲ ਹੈ, ਉਨ੍ਹਾਂ ਨੂੰ ਤੁਰੰਤ ਵਾਪਸ ਭੇਜਿਆ ਜਾਣਾ ਚਾਹੀਦਾ ਹੈ।

ਇਮੀਗ੍ਰੇਸ਼ਨ ਸਿਸਟਮ ਦੀ ਦੁਰਵਰਤੋਂ ਅਤੇ ਕੈਨੇਡਾ ਵਿੱਚ ਅਪਰਾਧਿਕ ਗਤੀਵਿਧੀਆਂ

Canadian MP Brad Vis (ਜੋ ਕਿ ਬ੍ਰਿਟਿਸ਼ ਕੋਲੰਬੀਆ ਦੇ ਮਿਸ਼ਨ-ਮੈਟਸਕੁਈ-ਐਬਟਸਫੋਰਡ ਹਲਕੇ ਦੀ ਪ੍ਰਤੀਨਿਧਤਾ ਕਰਦੇ ਹਨ) ਨੇ ਕਿਹਾ ਕਿ ਬਿਸ਼ਨੋਈ ਗਰੋਹ ਕਾਫ਼ੀ ਸਮੇਂ ਤੋਂ ਕੈਨੇਡਾ ਦੇ ਇਮੀਗ੍ਰੇਸ਼ਨ ਸਿਸਟਮ ਦੀ ਗਲਤ ਵਰਤੋਂ ਕਰ ਰਿਹਾ ਹੈ, ਮਾਸੂਮ ਕਾਰੋਬਾਰੀਆਂ ਨੂੰ ਡਰਾ-ਧਮਕਾ ਕੇ ਫਿਰੌਤੀਆਂ ਮੰਗ ਰਿਹਾ ਹੈ ਅਤੇ ਦੇਸ਼ ਵਿੱਚ ਸਹਿਮ ਫੈਲਾ ਰਿਹਾ ਹੈ। ਵਿਸ ਨੇ ਦਾਅਵਾ ਕੀਤਾ ਕਿ ਕੰਜ਼ਰਵੇਟਿਵ ਪਾਰਟੀ ਦੇ ਦਬਾਅ ਕਾਰਨ ਹੀ ਫੈਡਰਲ ਸਰਕਾਰ ਇਸ ਸਮੂਹ ਨੂੰ ਅਤਿਵਾਦੀ ਸੰਗਠਨ ਵਜੋਂ ਨਾਮਜ਼ਦ ਕਰਨ ਲਈ ਮਜਬੂਰ ਹੋਈ ਹੈ ਅਤੇ ਹੁਣ ਇਸ ਖ਼ਿਲਾਫ਼ ਹੋਰ ਵੀ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ।

Advertisement

ਲਿਬਰਲ ਸਰਕਾਰ ਨੂੰ ਅਪੀਲ ਅਤੇ ਜਨਤਕ ਸੁਰੱਖਿਆ ਨਾਲ ਜੁੜਿਆ ਮੁੱਦਾ

ਸੰਸਦ ਮੈਂਬਰ ਨੇ ਲਿਬਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਵੀ ਕਥਿਤ ਗਰੋਹ ਮੈਂਬਰ ਅਸਥਾਈ ਵੀਜ਼ਿਆਂ 'ਤੇ ਕੈਨੇਡਾ ਵਿੱਚ ਮੌਜੂਦ ਹਨ, ਉਨ੍ਹਾਂ ਨੂੰ ਤੁਰੰਤ ਡਿਪੋਰਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਰੌਇਲ ਕੈਨੇਡੀਅਨ ਮਾਊਂਟਿਡ ਪੁਲੀਸ (RCMP) ਅਤੇ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (CBSA) ਨੂੰ ਫੈਡਰਲ ਸਰਕਾਰ ਨਾਲ ਮਿਲ ਕੇ ਇਨ੍ਹਾਂ ਅਪਰਾਧੀਆਂ ਦੀ ਪਛਾਣ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਦੇਸ਼ ਤੋਂ ਬਾਹਰ ਕੱਢਣਾ ਚਾਹੀਦਾ ਹੈ। ਉਨ੍ਹਾਂ ਇਸ ਨੂੰ ਪਾਰਟੀ ਰਾਜਨੀਤੀ ਤੋਂ ਉੱਪਰ ਉੱਠ ਕੇ ਕੈਨੇਡਾ ਦੇ ਨਾਗਰਿਕਾਂ ਦੀ ਸੁਰੱਖਿਆ ਨਾਲ ਜੁੜਿਆ ਇੱਕ ਸਾਂਝਾ ਮੁੱਦਾ ਕਰਾਰ ਦਿੱਤਾ ਹੈ।

Advertisement

Advertisement
×