ਚੰਡੀਗੜ੍ਹ: ਇੱਥੋਂ ਦੇ ਸੈਕਟਰ-43 ’ਚ ਸਥਿਤ ਜ਼ਿਲ੍ਹਾ ਅਦਾਲਤ ਵਿੱਚ ਪ੍ਰਾਪਰਟੀ ਡੀਲਰ ਸੋਨੂੰ ਸ਼ਾਹ ਦੇ ਕਤਲ ਕੇਸ ਦੀ ਸੁਣਵਾਈ ਹੋਈ। ਅਦਾਲਤ ਨੇ ਉਕਤ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਚੰਡੀਗੜ੍ਹ ਵਿੱਚ ਸੋਨੂੰ ਸ਼ਾਹ ਕਤਲ ਕੇਸ ਵਿੱਚ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 29 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਗੌਰਤਲਬ ਹੈ ਕਿ ਚੰਡੀਗੜ੍ਹ ਸਥਿਤ ਜ਼ਿਲ੍ਹਾ ਅਦਾਲਤ ਨੇ ਤਿੰਨ ਸਾਲ ਪਹਿਲਾਂ ਵੀ ਸੋਨੂੰ ਸ਼ਾਹ ਕਤਲ ਕੇਸ ਵਿੱਚ ਲਾਰੈਂਸ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ਜਾਰੀ ਕਰਕੇ ਪੇਸ਼ ਕਰਨ ਦੇ ਹੁਕਮ ਦਿੱਤੇ ਸਨ, ਪਰ ਕੁਝ ਕਾਰਨਾਂ ਕਰਕੇ ਪੇਸ਼ ਨਹੀਂ ਕੀਤਾ ਗਿਆ ਸੀ। ਇਸ ਲਈ ਮਾਨਯੋਗ ਅਦਾਲਤ ਮੁੜ ਤੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। -ਟਨਸ