ਨਵੀਂ ਦਿੱਲੀ, 31 ਮਈ
ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਅੱਜ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾ ਕੇ ਉਸ ਨੂੰ ਪੰਜਾਬ ਪੁਲੀਸ ਨੂੰ ਨਾ ਸੌਂਪਣ ਦੀ ਅਪੀਲ ਕੀਤੀ ਹੈ। ਉਸ ਨੇ ਕਿਹਾ ਹੈ ਕਿ ਪੰਜਾਬ ਪੁਲੀਸ ਉਸ ਨੂੰ ਝੂਠੇ ਮੁਕਾਬਲੇ ਵਿੱਚ ਮਾਰ ਸਕਦੀ ਹੈ। ਵਰਨਣਯੋਗ ਹੈ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ‘ਚ ਉਸ ਦਾ ਨਾਮ ਬੋਲਦਾ ਹੈ।