ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਾਰੈਂਸ ਬਿਸ਼ਨੋਈ ਨੂੰ ਸਿਹਤ ਵਿਗੜਨ ਕਾਰਨ ਹਸਪਤਾਲ ਦਾਖ਼ਲ ਕਰਵਾਇਆ

ਬਠਿੰਡਾ/ਫਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਸਣੇ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਅਪਰਾਧਿਕ ਮਾਮਲਿਆਂ ਦੇ ਦੋਸ਼ ਹੇਠ ਬਠਿੰਡਾ ਕੇਂਦਰੀ ਜੇਲ੍ਹ ’ਚ ਬੰਦ ‘ਏ’ ਸ਼੍ਰੇਣੀ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਿਹਤ ਵਿਗੜਨ ਕਾਰਨ ਸੋਮਵਾਰ ਰਾਤ ਫ਼ਰੀਦਕੋਟ...
Advertisement

ਬਠਿੰਡਾ/ਫਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਸਣੇ ਪੰਜਾਬ ਵਿੱਚ ਇੱਕ ਦਰਜਨ ਤੋਂ ਵੱਧ ਅਪਰਾਧਿਕ ਮਾਮਲਿਆਂ ਦੇ ਦੋਸ਼ ਹੇਠ ਬਠਿੰਡਾ ਕੇਂਦਰੀ ਜੇਲ੍ਹ ’ਚ ਬੰਦ ‘ਏ’ ਸ਼੍ਰੇਣੀ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਸਿਹਤ ਵਿਗੜਨ ਕਾਰਨ ਸੋਮਵਾਰ ਰਾਤ ਫ਼ਰੀਦਕੋਟ ਸਥਿਤ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਨੂੰ ਇੱਕ ਸਪੈਸ਼ਲ ਵਾਰਡ ਵਿੱਚ ਭਰਤੀ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਹਸਪਤਾਲ ’ਚ ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਉਸ ਦੀ ਸਿਹਤ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ, ਉਥੇ ਉਸ ਨੂੰ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਪੁਲੀਸ ਵੱਲੋਂ ਸੁਰੱਖਿਆ ਵੀ ਸਖ਼ਤ ਕੀਤੀ ਗਈ ਹੈ। ਕੁਝ ਕੁ ਲੋਕਾਂ ਨੂੰ ਹੀ ਉਸ ਕੋਲ ਆਉਣ-ਜਾਣ ਦੀ ਆਗਿਆ ਹੈ। ਸੂਚਨਾ ਅਨੁਸਾਰ ਬਠਿੰਡਾ ਜੇਲ੍ਹ ਵਿੱਚ ਨਜ਼ਰਬੰਦ ਲਾਰੈਂਸ ਬਿਸ਼ਨੋਈ ਨੂੰ ਪਿਛਲੇ ਹਫ਼ਤੇ ਡੇਂਗੂ ਬੁਖਾਰ ਹੋ ਗਿਆ ਸੀ ਅਤੇ ਉਸ ਦੀ ਸਿਹਤ ਵਿੱਚ ਪਿਛਲੇ ਚਾਰ ਦਨਿਾਂ ਤੋਂ ਕੋਈ ਸੁਧਾਰ ਨਹੀਂ ਹੋ ਰਿਹਾ ਸੀ, ਜਿਸ ਕਰ ਕੇ ਉਸ ਨੂੰ ਇਲਾਜ ਲਈ ਫ਼ਰੀਦਕੋਟ ਦੇ ਹਸਪਤਾਲ ਵਿੱਚ ਤਬਦੀਲ ਕੀਤਾ ਗਿਆ ਹੈ। ਮੈਡੀਕਲ ਸੁਪਰਡੈਂਟ ਡਾ. ਸੁਲੇਖ ਮਿੱਤਲ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਬਹੁਤੀ ਜਾਣਕਾਰੀ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਟੀਮ ਲਾਰੈਂਸ ਬਿਸ਼ਨੋਈ ਦਾ ਇਲਾਜ ਕਰ ਰਹੀ ਹੈ ਅਤੇ ਉਸ ਦੀ ਹਾਲਤ ਸਥਿਰ ਹੈ।

Advertisement
Advertisement
Tags :
ਸਿਹਤਹਸਪਤਾਲਕਰਵਾਇਆਕਾਰਨਦਾਖ਼ਲ;ਬਿਸ਼ਨੋਈਲਾਰੈਂਸਵਿਗੜਨ
Show comments