ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦੀਪ ਸਿੱਧੂ ਦੇ ਭਰਾ ਵਕੀਲ ਮਨਦੀਪ ਸਿੱਧੂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਟ੍ਰਿਬਿਊਨ ਨਿਊਜ਼ ਸਰਵਿਸ ਲੁਧਿਆਣਾ, 16 ਮਾਰਚ ਕਿਸਾਨ ਅੰਦੋਲਨ ਦੌਰਾਨ ਸੁਰਖੀਆਂ ’ਚ ਆਏ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਭਰਾ ਵਕੀਲ ਮਨਦੀਪ ਸਿੰਘ ਸਿੱਧੂ ਨੂੰ ਅੱਜ ਲੁਧਿਆਣਾ ਪੁਲੀਸ ਨੇ ਹਿਰਾਸਤ ’ਚ ਲੈ ਲਿਆ। ਪੁਲੀਸ ਨੇ ਮਨਦੀਪ ਸਿੰਘ ਸਿੱਧੂ ਨੂੰ ਉਸ ਸਮੇਂ ਹਿਰਾਸਤ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 16 ਮਾਰਚ

Advertisement

ਕਿਸਾਨ ਅੰਦੋਲਨ ਦੌਰਾਨ ਸੁਰਖੀਆਂ ’ਚ ਆਏ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਭਰਾ ਵਕੀਲ ਮਨਦੀਪ ਸਿੰਘ ਸਿੱਧੂ ਨੂੰ ਅੱਜ ਲੁਧਿਆਣਾ ਪੁਲੀਸ ਨੇ ਹਿਰਾਸਤ ’ਚ ਲੈ ਲਿਆ। ਪੁਲੀਸ ਨੇ ਮਨਦੀਪ ਸਿੰਘ ਸਿੱਧੂ ਨੂੰ ਉਸ ਸਮੇਂ ਹਿਰਾਸਤ ’ਚ ਲਿਆ ਜਦੋਂ ਕਚਿਹਰੀ ਕੰਪਲੈਕਸ ’ਚ ਉਹ ਆਪਣੇ ਕੈਬਿਨ ਵਿੱਚ ਬੈਠਾ ਹੋਇਆ ਸੀ। ਪੁਲੀਸ ਨੇ ਮਨਦੀਪ ਸਿੰਘ ਸਿੱਧੂ ਨੂੰ ਹਿਰਾਸਤ ’ਚ ਲੈਣ ਦਾ ਕਾਰਨ ਨਹੀਂ ਦੱਸਿਆ। ਸੂਤਰ ਦੱਸਦੇ ਹਨ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਪੰਜਾਬ ’ਚ ਤਬਦੀਲ ਕਰਵਾਉਣ ਲਈ ਅੰਮ੍ਰਿਤਸਰ ’ਚ ਇਕੱਠ ਹੋਣਾ ਸੀ ਜਿਸ ਲਈ ਵਕੀਲ ਮਨਦੀਪ ਸਿੰਘ ਸਿੱਧੂ ਨੇ ਅੰਮ੍ਰਿਤਸਰ ’ਚ ਇਸ ਇਕੱਠ ਨੂੰ ਸੰਬੋਧਨ ਕਰਨਾ ਸੀ। ਪੁਲੀਸ ਨੂੰ ਖਦਸ਼ਾ ਸੀ ਕਿ ਇਸ ਨਾਲ ਮਾਹੌਲ ਖਰਾਬ ਹੋ ਸਕਦਾ ਹੈ, ਇਸ ਲਈ ਉਸ ਨੂੰ ਹਿਰਾਸਤ ’ਚ ਲੈ ਲਿਆ ਗਿਆ। ਮਨਦੀਪ ਸਿੱਧੂ ਨੂੰ ਹਿਰਾਸਤ ’ਚ ਲਏ ਜਾਣ ਦੀ ਪੁਸ਼ਟੀ ਹਾਲੇ ਤੱਕ ਕਿਸੇ ਅਧਿਕਾਰੀ ਨੇ ਨਹੀਂ ਕੀਤੀ।

Advertisement