DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜ਼ਮੀਨੀ ਵਿਵਾਦ ਦੌਰਾਨ ਵਕੀਲ ਦੇ ਪਰਿਵਾਰ ਦੀ ਕੁੱਟਮਾਰ: ਕਾਰਵਾਈ ਨਾ ਹੋਣ ’ਤੇ ਵਕੀਲਾਂ ਨੇ ਘੇਰਿਆ ਥਾਣਾ

ਇਨਸਾਫ਼ ਮਿਲਣ ਤੱਕ ਅਦਾਲਤੀ ਕੰਮ-ਕਾਜ ਠੱਪ ਰੱਖਣ ਦਾ ਕੀਤਾ ਐਲਾਨ

  • fb
  • twitter
  • whatsapp
  • whatsapp
featured-img featured-img
ਥਾਣੇ ਮੂਹਰੇ ਪ੍ਰਦਰਸ਼ਨ ਦੌਰਾਨ ਨਜ਼ਰ ਆ ਰਹੇ ਵਕੀਲ ਸਾਹਿਬਾਨ।ਫੋਟੋ: ਮਨੋਜ
Advertisement

ਜ਼ਮੀਨੀ ਵਿਵਾਦ ਦੌਰਾਨ ਪਿੰਡ ਭਾਗੀਵਾਂਦਰ ਦੇ ਇੱਕ ਵਕੀਲ ਦੀ ਜ਼ਮੀਨ ’ਤੇ ਕਬਜ਼ੇ ਦੀ ਕੋਸ਼ਿਸ਼ ਕਰਨ ਅਤੇ ਵਕੀਲ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ, ਸਗੋਂ ਪੁਲੀਸ ਅਧਿਕਾਰੀਆਂ ਵੱਲੋਂ ਕਥਿਤ ਦੋਸ਼ੀ ਧਿਰ ਦੀ ਪੁਸ਼ਤਪਨਾਹੀ ਕਰਨ ਦੇ ਇਲਜ਼ਾਮ ਲਾਉਂਦਿਆਂ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਦੇ ਵਕੀਲਾਂ ਨੇ ਥਾਣਾ ਤਲਵੰਡੀ ਸਾਬੋ ਦਾ ਘਿਰਾਓ ਕਰਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ।

ਵਕੀਲਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸਤਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਪਿੰਡ ਭਾਗੀਵਾਂਦਰ ਦੇ ਵਕੀਲ ਯਾਦਵਿੰਦਰ ਸਿੰਘ ਕੋਲ ਜ਼ਮੀਨੀ ਵਿਵਾਦ ਸਬੰਧੀ ਬਕਾਇਦਾ ਅਦਾਲਤੀ ਸਟੇਅ ਹੋਣ ਦੇ ਬਾਵਜੂਦ ਇੱਕ ਅਜਿਹਾ ਵਿਅਕਤੀ ਜ਼ਮੀਨ ’ਤੇ ਕਬਜ਼ੇ ਦੀ ਕੋਸ਼ਿਸ਼ ਕਰ ਰਿਹਾ ਹੈ, ਜੋ ਕਤਲ ਕੇਸ ਵਿੱਚ ਮਾਣਯੋਗ ਹਾਈਕੋਰਟ ਤੋਂ ਜ਼ਮਾਨਤ ਲੈ ਕੇ ਆਇਆ ਹੈ।

Advertisement

ਥਾਣੇ ਮੂਹਰੇ ਪ੍ਰਦਰਸ਼ਨ ਦੌਰਾਨ ਨਜ਼ਰ ਆ ਰਹੇ ਵਕੀਲ ਸਾਹਿਬਾਨ।ਫੋਟੋ: ਮਨੋਜ
ਥਾਣੇ ਮੂਹਰੇ ਪ੍ਰਦਰਸ਼ਨ ਦੌਰਾਨ ਨਜ਼ਰ ਆ ਰਹੇ ਵਕੀਲ ਸਾਹਿਬਾਨ।ਫੋਟੋ: ਮਨੋਜ

ਉਨ੍ਹਾਂ ਕਿਹਾ ਕਿ ਇਸੇ ਦੌਰਾਨ ਜਦੋਂ ਵਕੀਲ ਦੇ ਪਰਿਵਾਰਕ ਮੈਂਬਰ ਖੇਤ ਵਿੱਚ ਪਾਣੀ ਲਾਉਣ ਗਏ ਤਾਂ ਉਕਤ ਵਿਅਕਤੀਆਂ ਨੇ ਵਕੀਲ ਦੀ ਪਤਨੀ ਅਤੇ ਭਰਜਾਈ ਦੀ ਕੁੱਟਮਾਰ ਕਰ ਦਿੱਤੀ। ਪੁਲੀਸ ਕੋਲ ਬਿਆਨ ਦਰਜ ਕਰਵਾਉਣ ਦੇ ਬਾਵਜੂਦ, ਪੁਲੀਸ ਨੇ ਉਲਟਾ ਵਕੀਲ ਦੇ ਪਰਿਵਾਰਕ ਮੈਂਬਰਾਂ ਖ਼ਿਲਾਫ਼ ਹੀ ਮਾਮਲਾ ਦਰਜ ਕਰ ਦਿੱਤਾ। ਉਨ੍ਹਾਂ ਮੁਤਾਬਕ ਪੁਲੀਸ ਅਧਿਕਾਰੀਆਂ ਨੂੰ ਅਦਾਲਤ ਦੇ ਸਟੇਅ ਆਰਡਰ ਦਿਖਾਉਣ ਦੇ ਨਾਲ-ਨਾਲ ਸਾਰੇ ਕਾਨੂੰਨੀ ਪੱਖਾਂ ਤੋਂ ਜਾਣੂੰ ਕਰਵਾਉਣ ’ਤੇ ਵੀ ਪੁਲੀਸ ਨੇ ਕੋਈ ਸੁਣਵਾਈ ਨਹੀਂ ਕੀਤੀ, ਜਿਸ ਕਰਕੇ ਅੱਜ ਪ੍ਰਦਰਸ਼ਨ ਲਈ ਮਜਬੂਰ ਹੋਣਾ ਪਿਆ।

Advertisement

ਪੁਲੀਸ ਦੇ ਭਰੋਸੇ ਤੋਂ ਬਾਅਦ ਧਰਨਾ ਚੁੱਕਿਆ

ਉੱਧਰ ਬਾਅਦ ਦੁਪਹਿਰ ਵਕੀਲਾਂ ਵੱਲੋਂ ਇਸ ਦਾਅਵੇ ਨਾਲ ਫ਼ਿਲਹਾਲ ਪ੍ਰਦਰਸ਼ਨ ਖ਼ਤਮ ਕਰ ਦਿੱਤਾ ਗਿਆ ਕਿ ਪੁਲੀਸ ਨੇ ਦੋ ਦਿਨਾਂ ਵਿੱਚ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਵਕੀਲਾਂ ਨੇ ਕਿਹਾ ਕਿ ਇਨਸਾਫ਼ ਮਿਲਣ ਤੱਕ ਅਦਾਲਤੀ ਕੰਮ-ਕਾਜ ਮੁਕੰਮਲ ਤੌਰ ’ਤੇ ਠੱਪ ਰੱਖਿਆ ਜਾਵੇਗਾ। ਜੇਕਰ ਫਿਰ ਵੀ ਕੋਈ ਸੁਣਵਾਈ ਨਾ ਹੋਈ ਤਾਂ ਪਹਿਲਾਂ ਜ਼ਿਲ੍ਹਾ ਪੱਧਰ 'ਤੇ ਅਤੇ ਫਿਰ ਪੂਰੇ ਪੰਜਾਬ ਵਿੱਚ ਅਦਾਲਤੀ ਕੰਮ-ਕਾਜ ਠੱਪ ਕੀਤਾ ਜਾਵੇਗਾ।

ਦੂਜੇ ਪਾਸੇ ਸੰਪਰਕ ਕਰਨ 'ਤੇ ਥਾਣਾ ਮੁਖੀ ਅਮਰੀਕ ਸਿੰਘ ਨੇ ਕਿਹਾ ਕਿ ਸਾਰੇ ਕਾਨੂੰਨੀ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement
×