ਪੱਤਰ ਪ੍ਰੇਰਕ
ਸ੍ਰੀ ਫ਼ਤਹਿਗੜ੍ਹ ਸਾਹਿਬ, 7 ਮਈ
ਫ਼ਤਹਿਗੜ੍ਹ ਸਾਹਿਬ ਦੀਆਂ ਜ਼ਿਲ੍ਹਾ ਕਚਹਿਰੀਆਂ ਵਿੱਚ ਵਕੀਲ ਭਾਈਚਾਰੇ ਵੱਲੋਂ ਅੱਜ ਅਦਾਲਤੀ ਕੰਮਕਾਜ ਠੱਪ ਰੱਖਿਆ ਗਿਆ। ਇਸ ਮੌਕੇ ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਐਡਵੋਕੇਟ ਰਾਜਵੀਰ ਸਿੰਘ ਗਰੇਵਾਲ ਨੇ ਦੱਸਿਆ ਕਿ ਹਾਈ ਕੋਰਟ ਵੱਲੋਂ ਪਹਿਲੇ ਅਤੇ ਤੀਜੇ ਸ਼ਨੀਵਾਰ ਨੂੰ ਅਦਾਲਤੀ ਕੰਮਕਾਜ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਸੀ, ਜਦੋਂਕਿ ਪੰਜਾਬ-ਹਰਿਆਣਾ ਦੀਆਂ ਸਮੂਹ ਬਾਰ ਐਸੋਸੀਏਸ਼ਨਾਂ ਵੱਲੋਂ ਸ਼ਨੀਵਾਰ ਨੂੰ ਕੰਮ ਨਾ ਕਰਨ ਦਾ ਫ਼ੈਸਲਾ ਕੀਤਾ ਹੋਇਆ ਹੈ, ਜਿਸ ਤਹਿਤ ਅੱਜ ਸਮੂਹ ਵਕੀਲ ਭਾਈਚਾਰੇ ਵੱਲੋਂ ਕੰਮਕਾਜ ਠੱਪ ਰੱਖਿਆ ਗਿਆ।