ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੀ ਵੰਡ ਲਈ ਆਗੂਆਂ ਦੀ ਸੋਚ ਜ਼ਿੰਮੇਵਾਰ: ਜੌਹਲ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬ ਦਿਵਸ ਸਮਾਗਮਾਂ ਦਾ ਆਗਾਜ਼; ਡਾਇਰੈਕਟਰ ਜ਼ਫ਼ਰ ਨੇ ਪੁਸਤਕ ਮੇਲੇ ਦਾ ਉਦਘਾਟਨ ਕੀਤਾ
Advertisement

ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬ ਦਿਵਸ ਮੌਕੇ ਮਹੀਨਾ ਭਰ ਚੱਲਣ ਵਾਲੇ ਸਾਹਿਤਕ ਅਤੇ ਸੱਭਿਆਚਾਰਕ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ। ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੀ ਲੜੀ ਤਹਿਤ ਅੱਜ ਹਫ਼ਤਾ ਭਰ ਚੱਲਣ ਵਾਲੇ ਪੁਸਤਕ ਮੇਲੇ ਦਾ ਉਦਘਾਟਨ ਕੀਤਾ ਗਿਆ। ਇਸ ਮਗਰੋਂ ਉੱਤਰੀ ਖੇਤਰ ਸੱਭਿਆਚਾਰਕ ਕੇਂਦਰ ਦੇ ਕਾਲੀਦਾਸ ਆਡੀਟੋਰੀਅਮ ਵਿੱਚ ਉਦਘਾਟਨੀ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਉੱਘੇ ਅਰਥਸ਼ਾਸਤਰੀ ਪਦਮਸ੍ਰੀ ਡਾ. ਸਰਦਾਰਾ ਸਿੰਘ ਜੌਹਲ ਨੇ ਕੀਤੀ। ਇਸ ਦੌਰਾਨ ਡਾ. ਜੌਹਲ ਨੇ ਕਿਹਾ ਕਿ 1947 ਅਤੇ ਫਿਰ 1966 ਵਿੱਚ ਹੋਈ ਵੰਡ ਪਿੱਛੇ ਸਾਡੇ ਆਗੂਆਂ ਦੀ ਸਿਰਫ਼ ਰਾਜ ਕਰਨ ਦੀ ਸੋਚ ਜ਼ਿੰਮੇਵਾਰ ਸੀ। ਉਨ੍ਹਾਂ ਕਿਹਾ ਕਿ ਲਹਿੰਦੇ ਤੇ ਚੜ੍ਹਦੇ ਪੰਜਾਬ ਦੇ ਪੰਜਾਬੀ ਗਲਵੱਕੜੀ ਪਾ ਕੇ ਹਮੇਸ਼ਾ ਪਿਆਰ ਦਾ ਨਿੱਘ ਮਾਨਣਾ ਚਾਹੁੰਦੇ ਹਨ ਪਰ ਰਾਜਨੀਤਿਕ ਪਾਬੰਦੀਆਂ ਬੇਕਸੂਰ ਪੰਜਾਬੀਆਂ ਨੂੰ ਆਪਣਿਆਂ ਤੋਂ ਦੂਰ ਕਰਦੀਆਂ ਹਨ। ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਵਿਭਾਗ ਵੱਲੋਂ ਸਾਹਿਤਕ ਖ਼ਜ਼ਾਨੇ ਨੂੰ ਡਿਜੀਟਲ ਰੂਪ ਦੇ ਕੇ ਦੁਨੀਆਂ ਭਰ ਦੇ ਪਾਠਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਸ਼ਾ ਪ੍ਰਤੀ ਕੱਟੜ ਹੋਣ ਦੀ ਬਜਾਏ ਇਸ ਨੂੰ ਪਿਆਰ ਕਰਨਾ ਚਾਹੀਦਾ ਹੈ।

ਸ਼ਮੀਲ ਦੀ ਪੁਸਤਕ ਨੂੰ ਮੁਸਾਫਿਰ ਪੁਰਸਕਾਰ

Advertisement

ਭਾਸ਼ਾ ਵਿਭਾਗ ਪੰਜਾਬ ਵੱਲੋਂ ਅੱਜ ਇੱਥੇ ਪੰਜਾਬੀ ਦਿਵਸ ਮੌਕੇ ਸਾਹਿਤਕਾਰਾਂ ਦਾ ਸਨਮਾਨ ਕੀਤਾ ਗਿਆ। ਪਦਮਸ੍ਰੀ ਡਾ. ਸਰਦਾਰਾ ਸਿੰਘ ਜੌਹਲ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਦੌਰਾਨ ਦੌਰਾਨ ਭਾਈ ਵੀਰ ਸਿੰਘ ਪੁਰਸਕਾਰ (ਯਾਦਾਂ) ਗੁਰਿੰਦਰਜੀਤ ਦੀ ਪੁਸਤਕ ‘ਬਰਫ਼ ’ਚ ਉੱਗੇ ਅਮਲਤਾਸ’ ਨੂੰ, ਨਾਨਕ ਸਿੰਘ ਪੁਰਸਕਾਰ (ਨਾਵਲ) ਜਸਵੀਰ ਸਿੰਘ ਰਾਣਾ ਦੀ ਪੁਸਤਕ ‘70 ਫੀਸਦ ਪ੍ਰੇਮ ਕਥਾ’ ਨੂੰ ਅਤੇ ਗਿਆਨੀ ਗੁਰਮੁਖ ਸਿੰਘ ਮੁਸਾਫਿਰ ਪੁਰਸਕਾਰ (ਕਵਿਤਾ) ਸ਼ਮੀਲ ਦੀ ਪੁਸਤਕ ‘ਤੇਗ’ ਨੂੰ ਦਿੱਤਾ ਗਿਆ। ਹੋਰ ਜੇਤੂਆਂ ਵਿੱਚ ਭਗਵੰਤ ਰਸੂਲਪੁਰੀ, ਡਾ. ਪਰਮਜੀਤ ਢੀਂਗਰਾ, ਸੁਭਾਸ਼ ਭਾਸਕਰ, ਅਮੀਆ ਕੁੰਵਰ, ਡਾ. ਇੰਦਰਪ੍ਰੀਤ ਸਿੰਘ ਧਾਮੀ, ਗੁਰਦੀਪ ਸਿੰਘ ਅਤੇ ਜਗਤਾਰ ਸਿੰਘ ਸੋਖੀ ਸ਼ਾਮਲ ਸਨ।

Advertisement
Show comments