ਖੱਬੀਆਂ ਧਿਰਾਂ ਵੱਲੋਂ ਪੁਲੀਸ ਜਬਰ ਖਿਲਾਫ਼ ਕਨਵੈਨਸ਼ਨ ਦਾ ਐਲਾਨ
ਖੱਬੀਆਂ ਧਿਰਾਂ ਦੇ ਸਾਂਝੇ ‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਦੀ ਮੀਟਿੰਗ ਵਿੱਚ ਜਥੇਬੰਦੀ ਨੇ ਫਾਸ਼ੀ ਹਮਲਿਆਂ ਅਤੇ ਵਧਦੇ ਜਾ ਰਹੇ ਪੁਲੀਸ ਜਬਰ ਖ਼ਿਲਾਫ਼ 6 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਕਨਵੈਨਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੀ ਤਿਆਰੀ...
Advertisement
ਖੱਬੀਆਂ ਧਿਰਾਂ ਦੇ ਸਾਂਝੇ ‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਦੀ ਮੀਟਿੰਗ ਵਿੱਚ ਜਥੇਬੰਦੀ ਨੇ ਫਾਸ਼ੀ ਹਮਲਿਆਂ ਅਤੇ ਵਧਦੇ ਜਾ ਰਹੇ ਪੁਲੀਸ ਜਬਰ ਖ਼ਿਲਾਫ਼ 6 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿੱਚ ਕਨਵੈਨਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੀ ਤਿਆਰੀ ਲਈ ਜ਼ਿਲ੍ਹੇ ਭਰ ’ਚ ਲਾਮਬੰਦੀ ਮੁਹਿੰਮ ਚਲਾਈ ਜਾਵੇਗੀ। ਮੀਟਿੰਗ ਮਗਰੋਂ ਜ਼ਿਲ੍ਹਾ ਆਗੂ ਕਾਮਰੇਡ ਹੰਸ ਰਾਜ ਪੱਬਵਾਂ ਨੇ ਦੱਸਿਆ ਕਿ ਇਹ ਮੀਟਿੰਗ ਆਰਐੱਮਪੀਆਈ ਆਗੂ ਕਾਮਰੇਡ ਜਸਵਿੰਦਰ ਸਿੰਘ ਢੇਸੀ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਮੋਦੀ ਹਕੂਮਤ ਦੀਆਂ ਨੀਤੀਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨਾ, ਲਾਮਬੰਦ ਕਰਨਾ ਅਤੇ ਸੰਘਰਸ਼ ਦੇ ਮੈਦਾਨ ਵਿੱਚ ਲਿਆਉਣਾ ਹੈ। ਇਸ ਦੌਰਾਨ ਉਨ੍ਹਾਂ ਝੂਠੇ ਪਰਚੇ ਰੱਦ ਕਰਨ ਦੀ ਮੰਗ ਕਰਦਿਆਂ 25 ਜੁਲਾਈ ਨੂੰ ਸੰਗਰੂਰ ਵਿੱਚ ਪੁਲੀਸ ਜਬਰ ਵਿਰੋਧੀ ਕੀਤੀ ਜਾ ਰਹੀ ਰੈਲੀ ਦਾ ਸਮਰਥਨ ਵੀ ਕੀਤਾ।
Advertisement
Advertisement
×