ਰਮੇਸ਼ ਭਾਰਦਵਾਜ
ਲਹਿਰਾਗਾਗਾ, 25 ਦਸੰਬਰ
ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਧਰਨਾ 86ਵੇਂ ਦਿਨ ਵੀ ਜਾਰੀ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਵਿਖੇ ਸੰਘਰਸ਼ ਨੂੰ ਅੱਜ ਮਹੀਨਾ ਹੋ ਚੁੱਕਿਆ ਹੈ ਅਤੇ ਘੋਲ ਨੂੰ ਹੋਰ ਤੇਜ਼ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜੱਥੇਬੰਦੀ ਦੀਆਂ ਮੋਹਰੀ ਔਰਤਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਤਰ੍ਹਾਂ ਪੰਜਾਬ ’ਚ ਲਗਾਤਾਰ ਤਿੰਨ ਮਹੀਨਿਆਂ ਤੋਂ ਟੌਲ ਪਲਾਜ਼ੇ ਪੂਰੀ ਤਰ੍ਹਾਂ ਪਰਚੀ ਮੁਕਤ ਚਲ ਰਹੇ ਹਨ ਉਸੇ ਤਰ੍ਹਾਂ ਹਰਿਆਣਾ ਦੇ ਵਿਚ ਵੀ ਤਾਲਮੇਲ ਪ੍ਰੋਗਰਾਮ ਤਹਿਤ ਤਿੰਨ ਦਿਨਾਂ ਲਈ ਟੌਲ ਫਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ 26 ਦਸੰਬਰ ਤੱਕ ਉਗਰਾਹਾਂ ਜੱਥੇਬੰਦੀ ਵੱਲੋਂ ਪੰਜਾਬ ਤੋਂ ਖਨੌਰੀ ਤੋਂ 25 ਹਜ਼ਾਰ ਅਤੇ ਸ਼ੰਭੂ ਤੋਂ 15 ਹਜ਼ਾਰ ਦੇ ਦੋ ਕਾਫ਼ਲੇ ਦਿੱਲੀ ਵੱਲ ਨੂੰ ਕੂਚ ਕਰਨਗੇ। ਜਿਸ ਵਿਚ ਮਾਵਾਂ ਭੈਣਾਂ ਵੱਧ ਚੜ੍ਹ ਕੇ ਸ਼ਮੂਲੀਅਤ ਕਰਨਗੀਆ। ਸੂਬਾ ਆਗੂ ਜਨਕ ਸਿੰਘ ਭੁਟਾਲ ਕਲਾ, ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ ,ਰਾਮਚੰਦ ਸਿੰਘ ਚੋਟੀਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ,ਰਿੰਕੂ ਮੂਣਕ, ਜਗਦੀਪ ਸਿੰਘ ਲਹਿਲ ਖੁਰਦ, ਬਲਾਕ ਆਗੂ ਨੇ ਮੋਦੀ ਸਰਕਾਰ ਵੱਲੋਂ ਧਾਰਨ ਕੀਤੇ ਹੱਠੀ ਵਤੀਰੇ ਦੀ ਤਿੱਖੀ ਆਲੋਚਨਾ ਕੀਤੀ।