ਰਮੇਸ਼ ਭਾਰਦਵਾਜ
ਲਹਿਰਾਗਾਗਾ, 18 ਮਾਰਚ
ਇਥੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ 169ਵੇਂ ਦਿਨ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਹੇਠ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਪੱਕੇ ਮੋਰਚੇ ਦੌਰਾਨ ਧਰਨਾ ਦੇ ਕੇ ਸ਼ਹੀਦ ਭਗਤ ਸਿੰਘ ਵੱਖੋਂ ਦਿਖਾਏ ਰਾਹ ਤੇ ਚਲਣ ਲਈ ਅਹਿਦ ਕੀਤਾ ਗਿਆ। ਇਸ ਮੌਕੇ ਬਲਾਕ ਮੀਤ ਪ੍ਰਧਾਨ ਬਹਾਦਰ ਸਿੰਘ ਭੁਟਾਲ ਖੁਰਦ, ਰਾਮਚੰਦ ਸਿੰਘ ਚੋਟੀਆਂ, ਹਰਜਿੰਦਰ ਸਿੰਘ ਨੰਗਲਾ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਬਿੰਦਰ ਸਿੰਘ ਖੋਖਰ, ਨਿੱਕਾ ਸਿੰਘ ਸੰਗਤੀਵਾਲਾ, ਬਲਜੀਤ ਕੌਰ ਲਹਿਲ ਕਲਾ, ਜਸ਼ਨਦੀਪ ਕੋਰ ਪਿਸ਼ੌਰ ਨੇ ਕਿਹਾ ਕਿ ਜੇ ਦੇਸ਼ ਦੇ ਨੌਜਵਾਨਾਂ ਨੇ ਆਪਣੇ ਹੱਕਾਂ ਦੀ ਪੂਰਤੀ ਕਰਨੀ ਹੈ ਤਾਂ ਅੱਜ ਸ਼ਹੀਦ ਭਗਤ ਸਿੰਘ ਦੇ ਵਿਖਾਏ ਰਾਸਤੇ ’ਤੇ ਚੱਲਣ ਦੀ ਲੋੜ ਹੈ। ਉ