ਪੰਜਾਬੀਆਂ ਦੀ ਵਾਪਸੀ ਲਈ ਵਿਦੇਸ਼ ਮੰਤਰੀ ਨੂੰ ਪੱਤਰ
ਪੰਜਾਬ ਦੇ ਐੱਨ ਆਰ ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਵਿਦੇਸ਼ ਮੰਤਰਾਲੇ ਦੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਇਜ਼ਰਾਈਲ...
Advertisement
ਪੰਜਾਬ ਦੇ ਐੱਨ ਆਰ ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਵਿਦੇਸ਼ ਮੰਤਰਾਲੇ ਦੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਵਿਦੇਸ਼ ਮੰਤਰੀ ਨੂੰ ਪੱਤਰ ਲਿਖ ਕੇ ਇਜ਼ਰਾਈਲ ਤੇ ਇਰਾਨ ਦਰਮਿਆਨ ਜੰਗ ਦੇ ਮੱਦੇਨਜ਼ਰ ਫਸੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੇ ਸਬੰਧ ਵਿੱਚ ਤੁਰੰਤ ਮੀਟਿੰਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੱਧ ਪੂਰਬ ਵਿੱਚ ਇਹ ਤਣਾਅ ਪੰਜਾਬੀਆਂ ਸੁਰੱਖਿਆ ਲਈ ਇੱਕ ਗੰਭੀਰ ਖ਼ਤਰਾ ਪੈਦਾ ਕਰਦਾ ਹੈ। ਡਾ. ਰਵਜੋਤ ਸਿੰਘ ਨੇ ਚੱਲ ਰਹੀ ਜੰਗ ਕਾਰਨ ਯੂ ਏ ਈ ਦੇ ਵੱਖ-ਵੱਖ ਹਵਾਈ ਅੱਡਿਆਂ ’ਤੇ ਫਸੇ ਪੰਜਾਬੀਆਂ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ।
Advertisement
Advertisement
×

