ਪੰਜਾਬ ਨੂੰ ਕੁਦਰਤੀ ਆਫ਼ਤ ਸੂਬਾ ਐੇਲਾਨਣ ਲਈ ਮੋਦੀ ਨੂੰ ਪੱਤਰ
ਸਾਬਕਾ ਰਾਜ ਸਭਾ ਮੈਂਬਰ ਅਤੇ ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਦੇ ਕੌਮੀ ਚੇਅਰਮੈਨ ਭੁਪਿੰਦਰ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਪੱਤਰ ਲਿਖਦਿਆਂ ਮੰਗ ਕੀਤੀ ਕਿ ਪੰਜਾਬ ਦੇ ਹੜ੍ਹਾਂ ਨੂੰ ਤੁਰੰਤ ਕੌਮੀ ਆਫ਼ਤ...
Advertisement
ਸਾਬਕਾ ਰਾਜ ਸਭਾ ਮੈਂਬਰ ਅਤੇ ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਦੇ ਕੌਮੀ ਚੇਅਰਮੈਨ ਭੁਪਿੰਦਰ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਪੱਤਰ ਲਿਖਦਿਆਂ ਮੰਗ ਕੀਤੀ ਕਿ ਪੰਜਾਬ ਦੇ ਹੜ੍ਹਾਂ ਨੂੰ ਤੁਰੰਤ ਕੌਮੀ ਆਫ਼ਤ ਐਲਾਨਿਆ ਜਾਵੇ। ਉਨ੍ਹਾਂ ਇਸ ਪੱਤਰ ਦੀ ਨਕਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਭੇਜੀ ਹੈ, ਜਿਸ ਵਿੱਚ ਪ੍ਰਭਾਵਿਤ ਕਿਸਾਨਾਂ ਤੇ ਆਮ ਲੋਕਾਂ ਦੀਆਂ ਜ਼ਰੂਰਤਾਂ ਦਾ ਜ਼ਿਕਰ ਹੈ। ਇਸ ਮੌਕੇ ਸ਼ੂਗਰ ਮਿੱਲ ਬਟਾਲਾ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਕਾਹਲੋਂ ਅਤੇ ਜਨਰਲ ਸਕੱਤਰ ਬਲਰਾਜ ਸਿੰਘ ਸਣੇ ਹੋਰ ਕਿਸਾਨ ਆਗੂ ਹਾਜ਼ਰ ਸਨ। ਆਗੂਆਂ ਨੇ ਹੜ੍ਹ ਪ੍ਰਭਾਵਿਤ ਖੇਤਰ ’ਚ ਕਰਜ਼ੇ ਦੀ ਵਸੂਲੀ ’ਤੇ ਘੱਟੋ ਘੱਟ 5-ਸਾਲ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਰਾਸ਼ਟਰੀ ਆਫ਼ਤ ਰਾਹਤ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਵੀ ਕੀਤੀ।
Advertisement
Advertisement
×