ਪੱਤਰ ਪ੍ਰੇਰਕ
ਅੰਮ੍ਰਿਤਸਰ, 3 ਜੁਲਾਈ
ਸ਼ਹੀਦ ਬਾਬਾ ਜੀਵਨ ਸਿੰਘ ਦਾ ਫਲਸਫਾ ਉਜਾਗਰ ਕਰਨ ਦੀ ਰੰਘਰੇਟਾ ਸਮਾਜ ਦੀ ਆਵਾਜ਼ ਦੀ ਤਰਜ਼ਮਾਨੀ ਕਰਨ ਦਾ ਜ਼ਿੰਮਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਲੈ ਲਿਆ ਹੈ। ਐੱਸਸੀ ਕਮਿਸ਼ਨ ਦੇ ਮੈਂਬਰ ਡਾ. ਤਰਸੇਮ ਸਿੰਘ ਸਿਆਲਕਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ’ਚ ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਨਾਂ ’ਤੇ ਚੇਅਰ ਸਥਾਪਿਤ ਕਰਵਾਉਣ ਲਈ ਪਹਿਲੇ ਪੜਾਅ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਖੁੱਲ੍ਹਾ ਖ਼ਤ ਲਿਖਿਆ ਹੈ। ਉਨ੍ਹਾਂ ਨੂੰ ਅਪੀਲ ਕੀਤੀ ਚੇਅਰ ਸਥਾਪਿਤ ਕਰਕੇ ਚੇਅਰ ਲਈ ਕੀਤੇ ਜਾਣ ਵਾਲੇ ਕਾਰਜਾਂ ਦੀ ਵਾਗਡੋਰ ਡਾਕਟਰ ਰਾਗਨੀ ਸ਼ਰਮਾ ਨੂੰ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਵਿਆਪਕ ਪੱਧਰ ’ਤੇ ਉਭਾਰਨ ਲਈ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣਗੇ।